Punjab by-elections:ਵੋਟਾਂ ਦੀ ਗਿਣਤੀ ਸ਼ੁਰੂ, ਕੌਣ ਮਾਰੇਗਾ ਬਾਜ਼ੀ?

23 ਨਵੰਬਰ 2024: ਪੰਜਾਬ (punjab) ਦੀਆਂ ਚਾਰ ਵਿਧਾਨ ਸਭਾ ਸੀਟਾਂ(seats)  ਚੱਬੇਵਾਲ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਜਾਰੀ ਕੀਤੇ ਜਾਣਗੇ। ਜਿਸ ਦੇ ਲਈ ਗਿਣਤੀ ਹੋਣੀ ਸ਼ੁਰੂ ਹੋ ਗਈ ਹੈ, ਹੁਣ ਦੇਖਣਾ ਇਹ ਹੈ ਕਿ ਕਿਸਦੇ ਸਿਰ ਸੱਜੇਗਾ| ਦੱਸ ਦੇਈਏ ਕਿ ਚਾਰੇ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।ਉਥੇ ਹੀ  ਪਲ-ਪਲ ਦੀ ਖ਼ਬਰ ਦੇ (website) https://theunmute.com/ਲਈ ਤੁਸੀਂ ਸਾਡੇ ਚੈਨਲ (channel) ਦੇ ਨਾਲ ਜੁੜੇ ਰਹੋ|

 

ਵੋਟਾਂ ਦੀ ਗਿਣਤੀ ਸ਼ੁਰੂ
ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

 

ਮਨਪ੍ਰੀਤ ਬਾਦਲ ਦੀ ਭਰੋਸੇਯੋਗਤਾ ‘ਤੇ ਵੀ ਸਵਾਲ ਚੁੱਕੇ ਹਨ
ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਤੋਂ ਭਾਜਪਾ ਤੋਂ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ ਅਤੇ ਜਨਵਰੀ 2023 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

 

ਦੋ ਸੰਸਦ ਮੈਂਬਰਾਂ ਦੀ ਸਾਖ ਦਾਅ ‘ਤੇ
ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਦੀਆਂ ਸੀਟਾਂ ਪਿਛਲੀਆਂ ਤਿੰਨ ਚੋਣਾਂ ਤੋਂ ਕਾਂਗਰਸ ਕੋਲ ਹਨ, ਜਿਸ ਕਰਕੇ ਇਨ੍ਹਾਂ ਸੀਟਾਂ ਨੂੰ ਕਾਂਗਰਸ ਦਾ ਗੜ੍ਹ ਵੀ ਕਿਹਾ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਹ ਜ਼ਿਮਨੀ ਚੋਣ ਨਹੀਂ ਲੜੀ ਪਰ ਪਾਰਟੀ ਦੇ ਕੁਝ ਸਥਾਨਕ ਆਗੂ ‘ਆਪ’ ਨੂੰ ਸਮਰਥਨ ਦਿੰਦੇ ਜ਼ਰੂਰ ਨਜ਼ਰ ਆਏ। ਇਹੀ ਕਾਰਨ ਹੈ ਕਿ ਕਾਂਗਰਸ ਦੀ ਚਿੰਤਾ ਵੀ ਵਧ ਗਈ ਹੈ। ਇਹ ਦੋਵੇਂ ਸੀਟਾਂ ਕਾਂਗਰਸ ਦੀ ਭਰੋਸੇਯੋਗਤਾ ਦਾ ਸਵਾਲ ਬਣੀਆਂ ਹੋਈਆਂ ਹਨ। ਗਿੱਦੜਬਾਹਾ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਚੋਣ ਮੈਦਾਨ ਵਿੱਚ ਸਨ।

 

ਚਾਰੇ ਸੀਟਾਂ ‘ਤੇ ਵੋਟਿੰਗ ਘੱਟ ਰਹੀ
ਸਾਲ 2022 ਦੇ ਮੁਕਾਬਲੇ ਇਸ ਵਾਰ ਜ਼ਿਮਨੀ ਚੋਣ ਵਿੱਚ ਵੋਟ ਪ੍ਰਤੀਸ਼ਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵਿਰੋਧੀ ਧਿਰ ਦੇ ਗੜ੍ਹਾਂ ਵਿੱਚ ਸਭ ਤੋਂ ਵੱਧ ਅਤੇ ਸੱਤਾਧਾਰੀ ਪਾਰਟੀ ਦੇ ਗੜ੍ਹਾਂ ਵਿੱਚ ਘੱਟ ਵੋਟਿੰਗ ਹੋਈ ਹੈ ਅਤੇ ਇਸ ਨਾਲ ਸਿਆਸੀ ਪਾਰਟੀਆਂ ਦੇ ਸਮੀਕਰਨ ਵੀ ਵਿਗੜ ਗਏ ਹਨ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ ਜੋ ਪਿਛਲੀ ਵਾਰ ਨਾਲੋਂ ਘੱਟ ਹੈ। ਸਾਲ 2022 ਦੀਆਂ ਚੋਣਾਂ ‘ਚ ਇਸ ਸੀਟ ‘ਤੇ 84.93 ਫੀਸਦੀ ਵੋਟਿੰਗ ਹੋਈ ਸੀ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਵੋਟਿੰਗ ਹੋਈ ਸੀ, ਜਦੋਂ ਕਿ ਪਿਛਲੀ ਵਾਰ ਇੱਥੇ 73.70 ਫੀਸਦੀ ਵੋਟਿੰਗ ਹੋਈ ਸੀ।

 

ਸਖ਼ਤ ਸੁਰੱਖਿਆ ਵਿਚਕਾਰ ਵੋਟਾਂ ਦੀ ਗਿਣਤੀ ਹੋਵੇਗੀ
ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਪੰਜਾਬ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

Scroll to Top