AAP

ਤਿੰਨ ਵਿਧਾਨ ਸਭਾ ਸੀਟਾਂ ਜਿੱਤਣ ‘ਤੇ CM ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੇ ਦਿੱਤੀ ਵਧਾਈ

ਚੰਡੀਗੜ੍ਹ, 23 ਨਵੰਬਰ 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੇ ਚੋਣ ਨਤੀਜੇ ਸਾਹਮਣੇ ਆ ਚੁੱਕੇ ਹਨ | ਇਨ੍ਹਾਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (AAP) ਨੇ ਤਿੰਨ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਜਿੱਤੀਆਂ ਹਨ |

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ‘ਚ ਜਿੱਤ ਲਈ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਲਿਖਿਆ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ ‘ਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ | ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਆਪ’ (AAP) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਚਾਰ ‘ਚੋਂ ਤਿੰਨ ਸੀਟਾਂ ਦੇ ਕੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਪ੍ਰਗਟਾਇਆ ਹੈ।

ਇਸਦੇ ਨਾਲ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ‘ਆਪ’ ਪੰਜਾਬ ਦੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਵਿਧਾਨ ਸਭਾ ਉਪ ਚੋਣਾਂ ‘ਚ 3 ਸੀਟਾਂ ‘ਤੇ ਜਿੱਤ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ‘ਚ ਸਾਡੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ‘ਚ ਲੋਕਾਂ ਦਾ ਵਿਸ਼ਵਾਸ ਹੋਰ ਵੀ ਮਜ਼ਬੂਤ ​​ਹੋ ਰਿਹਾ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਸੁਪਰੀਮੋ ਚਾਰ ‘ਚੋਂ ਤਿੰਨ ਸੀਟਾਂ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਅਤੇ ਰਹਿਨੁਮਾਈ ਹੇਠ ਪਾਰਟੀ ਨੇ 4 ਵਿੱਚੋਂ 3 ਸੀਟਾਂ ਜਿੱਤੀਆਂ ਹਨ।

 

Scroll to Top