Uttar Pradesh News: ਸੰਭਲ ‘ਚ ਦੰ.ਗੇ, 4 ਜਣਿਆ ਦੀ ਮੌ.ਤ, ਇੰਟਰਨੈੱਟ ਸੇਵਾ, ਸਕੂਲ ,ਕਾਲਜ ਬੰਦ

25 ਨਵੰਬਰ 2024: ਉੱਤਰ ਪ੍ਰਦੇਸ਼ (uttar pradesh) ਦੇ ਸੰਭਲ ਜ਼ਿਲ੍ਹੇ ਵਿੱਚ ਇੱਕ ਵੱਡੇ ਦੰਗੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਹੁਣ ਤੱਕ 4 ਲੋਕਾਂ (peoples) ਦੀ ਮੌਤ (died) ਹੋ ਚੁੱਕੀ ਹੈ। ਇਸ ਦੇ ਨਾਲ ਹੀ ਇੰਟਰਨੈੱਟ ਸੇਵਾ(internet)  ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਕੂਲ ਅਤੇ ਕਾਲਜ(school and college)  ਵੀ ਬੰਦ ਕਰ ਦਿੱਤੇ ਗਏ ਹਨ। ਇਸ ਹਿੰਸਕ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਈ ਸਖ਼ਤ ਕਦਮ ਚੁੱਕੇ ਹਨ।

 

ਇੰਟਰਨੈੱਟ ਸੇਵਾ ‘ਤੇ ਪਾਬੰਦੀ

ਸੰਭਲ ‘ਚ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਇੰਟਰਨੈੱਟ ਰਾਹੀਂ ਅਫਵਾਹਾਂ ਅਤੇ ਸਮਾਜ ਵਿਰੋਧੀ ਤੱਤਾਂ ਰਾਹੀਂ ਹਿੰਸਾ ਭੜਕਾਉਣ ਤੋਂ ਬਚਣਾ ਹੈ।

 

ਸਕੂਲ ਅਤੇ ਕਾਲਜ ਬੰਦ

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

 

ਪੁਲਿਸ ਦੀ ਕਾਰਵਾਈ ਤੇ ਲੋਕ ਹਿਰਾਸਤ ਵਿੱਚ

ਹੁਣ ਤੱਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੰਭਲ ‘ਚ 21 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਸ ਪ੍ਰਸ਼ਾਸਨ ਨੇ ਇਲਾਕੇ ‘ਚ ਵੱਡੀ ਗਿਣਤੀ ‘ਚ ਫੋਰਸ ਤਾਇਨਾਤ ਕੀਤੀ ਹੈ, ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ ਅਤੇ ਹਿੰਸਾ ‘ਤੇ ਕਾਬੂ ਪਾਇਆ ਜਾ ਸਕੇ।

Scroll to Top