Rain

Weather update: ਪੰਜਾਬ ‘ਚ ਕਦੋਂ ਪਵੇਗਾ ਮੀਂਹ, 7 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦੀ ਚੇਤਾਵਨੀ

25 ਨਵੰਬਰ 2024: ਪੰਜਾਬ(punjab)  ਦੇ ਮੌਸਮ (weather) ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਮੌਸਮ ਵਿਭਾਗ(weather department)  ਨੇ ਹਫਤੇ ਦੇ ਅੰਤ ‘ਚ ਹਲਕੀ ਬਾਰਿਸ਼ (rain) ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਠੰਡ ਹੋਰ ਵਧਣ ਦੀ ਸੰਭਾਵਨਾ ਹੈ।

 

ਮੌਸਮ ਵਿਭਾਗ ਮੁਤਾਬਿਕ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਮੌਸਮ ਕੇਂਦਰ ਅਨੁਸਾਰ ਸ਼ਹਿਰਾਂ ਦਾ ਤਾਪਮਾਨ ਇੱਕ ਹਫ਼ਤੇ ਵਿੱਚ 2 ਤੋਂ 3 ਡਿਗਰੀ ਤੱਕ ਹੇਠਾਂ ਆ ਸਕਦਾ ਹੈ, ਜਿਸ ਕਾਰਨ ਕੜਾਕੇ ਦੀ ਠੰਢ ਪੈ ਸਕਦੀ ਹੈ। ਦੱਸ ਦੇਈਏ ਕਿ ਬਠਿੰਡਾ ਵਿੱਚ ਰਾਤ ਦਾ ਸਭ ਤੋਂ ਘੱਟ ਤਾਪਮਾਨ 9.4 ਡਿਗਰੀ ਦਰਜ ਕੀਤਾ ਗਿਆ ਹੈ।

 

ਦਸੰਬਰ ਦੇ ਪਹਿਲੇ ਹਫ਼ਤੇ ਠੰਢ ਵਧੇਗੀ
ਮੌਸਮ ਕੇਂਦਰ ਦੇ ਅਨੁਸਾਰ ਦਸੰਬਰ ਵਿੱਚ ਰਾਤ ਦਾ ਆਮ ਤਾਪਮਾਨ 11-12 ਡਿਗਰੀ ਹੁੰਦਾ ਹੈ, ਹੁਣ ਇਹ ਇਸ ਪੱਧਰ ਤੱਕ ਪਹੁੰਚ ਗਿਆ ਹੈ। 25-26 ਤਰੀਕ ਨੂੰ ਧੁੱਪ ਰਹੇਗੀ ਅਤੇ 27 ਅਤੇ 28 ਤਰੀਕ ਨੂੰ ਧੂੰਏਂ ਦਾ ਪ੍ਰਭਾਵ ਰਹੇਗਾ।

Scroll to Top