ਚੰਡੀਗੜ੍ਹ 7 ਜਨਵਰੀ 2022: ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਮਾਮਲੇ ‘ਚ ਤਾਜਾ ਖ਼ਬਰ ਸਾਹਮਣੇ ਆ ਰਹੀ ਹੈ |ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਫ਼ਿਰੋਜਪੁਰ (Ferozepur) ਦੇ ਥਾਣਾ ਕੁਲਗੜ੍ਹੀ ਵਿੱਚ 150 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ 13 ਸੀਨੀਅਰ ਪੁਲਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਬਠਿੰਡਾ ਤੋਂ ਫ਼ਿਰੋਜਪੁਰ (Ferozepur) ਜਾਂਦੇ ਸਮੇਂ ਲਗਭਗ 20 ਮਿੰਟ ਫਲਾਈਓਵਰ ਤੇ ਰੁਕਣਾ ਪਿਆ ਸੀ।
ਨਵੰਬਰ 25, 2024 9:43 ਬਾਃ ਦੁਃ