Air Force Academy

Mai Bhago AFPI: ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਹੋਈ ਚੋਣ

ਚੰਡੀਗੜ੍ਹ, 26 ਨਵੰਬਰ, 2024: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ (Air Force Academy), ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ | ਮੋਹਾਲੀ ਦੀਆਂ ਇਨ੍ਹਾਂ ਦੋ ਲੜਕੀਆਂ ਚਰਨਪ੍ਰੀਤ ਕੌਰ ਅਤੇ ਮਹਿਕ ਦੀ ਅਗਲੇ ਸਾਲ ਜਨਵਰੀ 2025 ਤੋਂ ਸਿਖਲਾਈ ਸ਼ੁਰੂ ਹੋਵੇਗੀ |

ਜਿਕਰਯੋਗ ਹੈ ਕਿ ਕੈਡੇਟ ਚਰਨਪ੍ਰੀਤ ਕੌਰ ਜੋ ਕਿ ਮੋਹਾਲੀ ਦੇ ਕੁਰਾਲੀ ਦੀ ਰਹਿਣ ਵਾਲੀ ਹੈ | ਚਰਨਪ੍ਰੀਤ ਕੌਰ ਦੇ ਪਿਤਾ ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ‘ਚ ਡਰਾਈਵਰ ਦਾ ਕੰਮ ਕਰਦੇ ਹਨ | ਇਸਦੇ ਨਾਲ ਹੀ ਦੂਜੀ ਕੈਡਿਟ ਮਹਿਕ ਦੇ ਪਿਤਾ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ।

ਚਰਨਪ੍ਰੀਤ ਕੌਰ ਨੇ ਮੈਰਿਟ ਸੂਚੀ ‘ਚ 192 ਲੜਕੀਆਂ ‘ਚੋਂ ਚੌਥਾ ਆਲ ਇੰਡੀਆ ਰੈਂਕ ਹਾਸਲ ਕੀਤਾ ਹੈ | ਇਸਦੇ ਨਾਲ ਹੀ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਨ੍ਹਾਂ ਲੜਕੀਆਂ ਦੀ ਪ੍ਰਾਪਤੀ ‘ਤੇ ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਲੜਕੀ ਕੈਡਿਟਾਂ ਨੂੰ ਪ੍ਰਾਪਤੀ ਹੋਰ ਵੀ ਕੁੜੀਆਂ ਨੂੰ ਰੱਖਿਆ ਸੇਵਾਵਾਂ ‘ਚ ਕਮਿਸ਼ਨਡ ਅਫਸਰ ਵਜੋਂ ਸੇਵਾ ਲਈ ਪ੍ਰੇਰਿਤ ਕਰਨਗੀਆਂ |

Read More: Punjab: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਵੱਲੋਂ ਸਿਵਲ ਸਰਜਨ ਦਾ ਕਲਰਕ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੀਆਂ 4 ਹੋਰ ਮਹਿਲਾ ਕੈਡਿਟਾਂ ਨੇ NDA ਦੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ ਅਤੇ ਹੁਣ ਉਹ ਆਪਣੀ ਐਸ.ਐਸ.ਬੀ. ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ। ਇਸ ਦੌਰਾਨ ਮਾਈ ਭਾਗੋ AFPI ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ‘ਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਭਰਵਾਂ ਹੁਲਾਰਾ ਮਿਲੇਗਾ।

Scroll to Top