ਚੰਡੀਗੜ੍ਹ, 27 ਨਵੰਬਰ 2025: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਸਕੱਤਰੇਤ ਵੱਲੋਂ ਅੱਜ ਇੱਕ ਲਿਖਤੀ ਪੱਤਰ ਗਿਆ ਹੈ | ਇਸ ਪੱਤਰ ਰਾਹੀਂ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵੇਲੇ ਜੇਕਰ ਕਿਸੇ ਵੀ ਆਗੂ ਵੱਲੋਂ ਰੌਲਾ-ਰੱਪਾ ਪਾ ਕੇ ਮਰਿਆਦਾ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਜ਼ਿੰਮੇਵਾਰ ਉਹ ਖੁਦ ਹੋਵੇਗਾ | ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸੁਧਾਰ ਲਹਿਰ ਦੇ ਆਗੂਆਂ ਨੂੰ ਤਲਬ ਕੀਤਾ ਗਿਆ ਹੈ |