Pawan Kumar Hans

ਪਵਨ ਕੁਮਾਰ ਹੰਸ ਨੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ, 28 ਨਵੰਬਰ 2024: ਪੰਜਾਬ ਦੇਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਮੌਜੂਦਗੀ ‘ਚ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ (Pawan Kumar Hans) ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸਾਂਭ ਲਿਆ ਹੈ |

ਇਸ ਮੌਕੇ ਮਹਿੰਦਰ ਭਗਤ ਨੇ ਵਾਈਸ ਚੇਅਰਮੈ ਪਵਨ ਕੁਮਾਰ ਹੰਸ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ‘ਚ ਬੋਰਡ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ। ਉਨ੍ਹਾਂ ਨੇ ਵਾਈਸ ਚੇਅਰਮੈਨ ਨੂੰ ਉਨ੍ਹਾਂ ਦੇ ਸਾਰੇ ਯਤਨਾਂ ‘ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ।

ਅਹੁਦਾ ਸੰਭਾਲਣ ਤੋਂ ਬਾਅਦ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ (Pawan Kumar Hans) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਖਾਦੀ ਬੋਰਡ ਇੱਕ ਮਹੱਤਵਪੂਰਨ ਸੰਸਥਾ ਹੈ, ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੋਰਡ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕਰੇਗਾ।

Scroll to Top