ਚੰਡੀਗੜ੍ਹ 7 ਜਨਵਰੀ 2022: ਚੋਣਾਂ ਵਿੱਚ ਸਿਆਸੀ ਪਾਰਟੀਆਂ ਲਈ ਰਣਨੀਤੀ ਤਿਆਰ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ (Prashant Kishor) ਨੇ ਚੋਣ ਵਾਲੇ ਰਾਜਾਂ ਵਿੱਚ ਟੀਕਾਕਰਨ ਦੀ ਰਫ਼ਤਾਰ ਵਧਾਉਣ ਦੀ ਮੰਗ ਕੀਤੀ ਹੈ। ਪ੍ਰਸ਼ਾਂਤ ਕਿਸ਼ੋਰ (Prashant Kishor) ਨੇ ਕਿਹਾ ਹੈ ਕਿ ਚੋਣ ਕਮਿਸ਼ਨ (Election Commission) ਨੂੰ ਚੋਣ ਵਾਲੇ ਰਾਜਾਂ ਵਿੱਚ ਘੱਟੋ-ਘੱਟ 80 ਫੀਸਦੀ ਟੀਕਾਕਰਨ (vaccine) ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਘੱਟੋ-ਘੱਟ 80 ਫੀਸਦੀ ਲੋਕਾਂ ਨੂੰ ਕੋਰੋਨਾ ਵੈਕਸੀਨ (vaccine) ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਮਹਾਂਮਾਰੀ ਦੇ ਇਸ ਦੌਰ ਵਿੱਚ ਚੋਣਾਂ ਕਰਵਾਉਣ ਦਾ ਇਹੀ ਤਰੀਕਾ ਹੈ, ਬਾਕੀ ਸਭ ਬੇਕਾਰ ਹੈ। ਕੋਰੋਨਾ ਨੂੰ ਰੋਕਣ ਲਈ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਕੋਈ ਵੀ ਉਨ੍ਹਾਂ ਦੀ ਪਾਲਣਾ ਨਹੀਂ ਕਰਦਾ ਹੈ।ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਇਸ ਸਮੇਂ ਏਜੰਡਾ 2024 ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਮਤਾ ਬੈਨਰਜੀ ਦੀ ਤਰਫੋਂ ਉਹ ਰਣਨੀਤੀ ਬਣਾਉਣ ਦਾ ਕੰਮ ਕਰ ਰਹੇ ਹਨ। ਹਾਲ ਹੀ ‘ਚ ਕਾਂਗਰਸ ਨੇਤਾਵਾਂ ਦੇ ਟੀਐੱਮਸੀ ‘ਚ ਸ਼ਾਮਲ ਹੋਣ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ‘ਤੇ ਦੋਸ਼ ਲੱਗੇ ਸਨ ਕਿ ਉਹ ਪਾਰਟੀ ਨੂੰ ਤੋੜਨ ਦਾ ਕੰਮ ਕਰ ਰਹੇ ਹਨ। ਕਾਂਗਰਸ ਛੱਡਣ ਵਾਲੇ ਆਗੂ ਲਗਾਤਾਰ ਪ੍ਰਸ਼ਾਂਤ ਕਿਸ਼ੋਰ ਦੇ ਸੰਪਰਕ ਵਿੱਚ ਸਨ।
ਤੁਹਾਨੂੰ ਦੱਸ ਦੇਈਏ ਕਿ ਪੰਜ ਰਾਜਾਂ ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਵਿੱਚ ਕੋਵਿਡ-19 ਦੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਕੁਝ ਦਿਨ ਬਾਅਦ ਚੋਣ ਕਮਿਸ਼ਨ (Election Commission) ਨੇ ਉਨ੍ਹਾਂ ਨੂੰ ਕੋਵਿਡ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਅਤੇ ਚੋਣਾਂ ਨੂੰ ਸਿਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਊਟੀ ਕਰਨ ਵਾਲੇ ਅਧਿਕਾਰੀਆਂ ਨੂੰ ਉਨ੍ਹਾਂ ਦੋਨੋ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਸੂਤਰਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ ਲਿਖੇ ਇੱਕ ਤਾਜ਼ਾ ਪੱਤਰ ਵਿੱਚ ਕਮਿਸ਼ਨ ਨੇ ਪੰਜ ਰਾਜਾਂ ਨੂੰ ਇਹ ਵੀ ਯਾਦ ਦਿਵਾਇਆ ਹੈ ਕਿ ਪੋਲਿੰਗ ਕਰਮਚਾਰੀ ਫਰੰਟਲਾਈਨ ਵਰਕਰਾਂ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਨੂੰ ਕੋਵਿਡ ਵੈਕਸੀਨ ਦੀ ਤੀਜੀ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ। ਵਾਧੂ ਖੁਰਾਕਾਂ ਦਿੱਤੀਆਂ ਜਾ ਸਕਦੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀ ਕੁਝ ਦਿਨ ਪਹਿਲਾਂ ਇਹ ਗੱਲ ਕਹੀ ਸੀ।