Ludhiana News: ਪ੍ਰਵਾਸੀ ਨੌਜਵਾਨਾਂ ਦੀ ਸ਼ਰੇਆਮ ਗੁੰਡਾਗਰਦੀ, ਸਮਰਾਲਾ ਚੌਕ ‘ਚ ਲੱਗਾ ਭਾਰੀ ਜਾਮ

30 ਨਵੰਬਰ 2024: ਲੁਧਿਆਣਾ (LUDHIANA) ‘ਚ ਭਾਰੀ ਹੰਗਾਮਾ ਹੋਇਆ, ਉੱਥੇ ਹੀ ਨੌਜਵਾਨਾਂ ਵੱਲੋਂ ਰੋਡ ਜਾਮ (road jaam) ਵੀ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ (ludhiana) ਦੇ ਸਮਰਾਲਾ ਚੌਕ (samrala chonk) ਵਿਖੇ ਪ੍ਰਵਾਸੀ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਇਸ ਦੌਰਾਨ ਨੌਜਵਾਨਾਂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ।

 

ਦੱਸ ਦੇਈਏ ਕਿ ਪੰਜਾਬ ਵਿੱਚ ਪਰਵਾਸੀਆਂ ਦੀ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮਾਮਲਾ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਕਾਲਜ ਦੀ ਬੱਸ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋ ਗਿਆ।

 

ਇਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਜਾਮ ਲਗਾ ਦਿੱਤਾ। ਉਨ੍ਹਾਂ ਨੇ ਬੱਸ ਚਾਲਕ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਨੇ ਮਾਮਲਾ ਸੰਭਾਲ ਲਿਆ | ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ।

Scroll to Top