Sukhbir Singh Badal

Sukhbir Badal: ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹ.ਮ.ਲਾ, ਵਿਅਕਤੀ ਨੇ ਚਲਾਈ ਗੋ.ਲੀ

ਚੰਡੀਗੜ੍ਹ, 04 ਦਸੰਬਰ 2024: Sukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਹਮਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ | ਇਕ ਵਿਅਕਤੀ ਨੇ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਇਸ ਦੌਰਾਨ ਪਿਸਤੌਲ ਚੋਂ ਚੱਲੀ ਗੋਲੀ ਕੰਧ ‘ਚ ਜਾ ਵੱਜੀ |

ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਸੁਰੱਖਿਆ ਵਧਾਈ

ਇਸ ਦੌਰਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਾਲ-ਵਾਲ ਬਚ ਗਏ । ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਘੇਰ ਲਿਆ ਅਤੇ ਘਟਨਾ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ, ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਤਨਖ਼ਾਹੀਆ ਲਗਾਉਣਾ

ਜਿਕਰਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਉਸ ਵੇਲੇ ਦੇ ਕੈਬਿਨਟ ਮੰਤਰੀਆਂ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰਨ ਅਤੇ ਬੇਅਦਬੀ ਮਾਮਲੇ ਸਮੇਤ ਹੋਰ ਮਸਲਿਆਂ ‘ਚ ਤਨਖ਼ਾਹੀਆ ਕਰਾਰ ਦੇ ਕੇ ਸੇਵਾ ਲਗਾਈ ਗਈ ਸੀ |

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਸ਼੍ਰੋਮਣੀ ਅਕਾਲੀ ਦੇ ਸੁਖਬੀਰ ਸਿੰਘ ਬਾਦਲ ਨੂੰ ਹੁਕਮ ਹੋਇਆ ਸੀ ਕਿ ਸ੍ਰੀ ਦਰਬਾਰ ਸਾਹਿਬ ਤੇ ਦਰਸ਼ਨੀ ਡਿਓੜੀ ਦੇ ਬਾਹਰ ਉਹ ਸੇਵਾ ਕਰਨਗੇ | ਇਸ ਤੋਂ ਇਲਾਵਾ ਭਾਂਡੇ ਮਾਂਜਣ ਦੀ ਸੇਵਾ ਕਰਨਗੇ । ਕੀਰਤਣ ਸਰਵਣ ਕਰਨਾ ਹੋਵੇਗਾ ਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ |

ਸੁਖਬੀਰ ਸਿੰਘ ਬਾਦਲ ਆਪਣੀ ਸਾਰੀ ਸਜ਼ਾ ਪੂਰੀ ਕਰਨ ਤੋਂ ਬਾਅਦ 11,000 ਦੀ ਦੇਗ ਅਤੇ 11,000 ਕਮੇਟੀ ਦੀ ਗੋਲਕ ‘ਚ ਪਾ ਕੇ ਗੁਰਦੁਆਰਾ ਸਾਹਿਬ ਦੀ ਗੋਲਕ ‘ਚ ਪਾ ਕੇ ਇਥੋਂ ਅਰਦਾਸ ਬੇਨਤੀ ਕਰਨਗੇ |

ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਲੱਗੇ ਇਹ ਦੋਸ਼

ਜਿਕਰਯੋਗ ਹੈ ਕਿ 2007 ‘ਚ ਪਿੰਡ ਸਲਾਬਤਪੁਰਾ ਵਿਖੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾ ਕੇ ਸਵਾਂਗ ਰਚਿਆ ਸੀ | ਇਸ ‘ਤੇ ਰਾਮ ਰਹੀਮ ਖ਼ਿਲਾਫ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਪਰ ਅਕਾਲੀ ਦਲ ਸਰਕਾਰ ਨੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਇਹ ਕੇਸ ਵਾਪਸ ਲੈ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਰਾਮ ਰਹੀਮ ਨੂੰ ਸਿੱਖ ਪੰਥ ‘ਚੋਂ ਛੇਕ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਰਾਮ ਰਹੀਮ ਨੂੰ ਜਥੇਦਾਰਾਂ ਤੋਂ ਘਰ ਬੁਲਾ ਕੇ ਮੁਆਫ਼ੀ ਦਿਵਾਈ |

ਸੁਖਬੀਰ ਬਾਦਲ ਤੋਂ ਇਲਾਵਾ ਉਨ੍ਹਾਂ ਦੇ ਫੈਸਲੇ ਦਾ ਸਮਰਥਨ ਕਰਨ ਵਾਲਿਆਂ ਨੂੰ ਵੀ ਸਜ਼ਾ ਸੁਣਾਈ ਇਹ ਇਸ਼ਤਿਹਾਰ ਡੇਰਾ ਮੁਖੀ ਨੂੰ ਮੁਆਫੀ ਦਿੱਤੇ ਜਾਣ ਤੋਂ ਬਾਅਦ ਪ੍ਰਕਾਸ਼ਿਤ ਕੀਤਾ ਗਿਆ ਸੀ। ਜਿਸ ‘ਚ ਲਗਭਗ 90 ਲੱਖ ਰੁਪਏ ਸ਼੍ਰੋਮਣੀ ਕਮੇਟੀ ਦੇ ਫੰਡਾਂ ‘ਚੋਂ ਖਰਚ ਕੀਤੇ ਗਏ।

ਇਸਦੇ ਨਾਲ ਹੀ ਅਕਾਲ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋਈ । 12 ਅਕਤੂਬਰ 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਘਟਨਾ ਵਾਪਰੀ |

ਅਕਾਲੀ ਦਲ ਦੀ ਸਰਕਾਰ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਦੀ ਸਮੇਂ ਸਿਰ ਜਾਂਚ ਨਹੀਂ ਕੀਤੀ। ਸੁਖਬੀਰ ਸਿੰਘ ਬਾਦਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਨਾਕਾਮ ਰਹੇ।

ਇਸਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਹੈ। ਓਹਨਾ ‘ਤੇ ਸੂਬੇ ‘ਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਦਾ ਦੋਸ਼ੀ ਮੰਨਿਆ ਸੀ।

 

 

 

 

Scroll to Top