Sukhbir Singh Badal

ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਮਾਮਲੇ ‘ਚ CM ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 04 ਦਸੰਬਰ 2024: Sukhbir Singh Badal News: ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘਟਨਾ ਦੀ ਸ਼ਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਇੱਕ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ |

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ । ਪੁਲਿਸ ਨੇ ਮੁਸਤੈਦੀ ਨਾਲ ਮੌਕੇ ‘ਤੇ ਹੀ ਉਕਤ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ |

Sukhbir Singh Badal

ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਫਿਲਹਾਲ ਮੁਲਜ਼ਮ ਕੋਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਦੇ ਕਾਰਨਾਂ ਬਾਰੇ ਪੁੱਛਗਿੱਛ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਦੀ ਸਾਵਧਾਨੀ ਨਾਲ ਇਹ ਘਟਨਾ ਤੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਪੌਣੇ ਦੋ ਸੌ ਮੁਲਾਜ਼ਮਾਂ ਨੂੰ ਸਿਵਲ ਵਰਦੀ ‘ਚ ਸੁਰੱਖਿਆ ‘ਚ ਲਗਾਇਆ ਗਿਆ ਹੈ | ਫੜੇ ਗਏ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ, ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ।

 

Scroll to Top