ਅਬੋਹਰ, 05 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ (Abohar) ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਨੂੰ ਸ਼ਹਿਰ ਵਾਸੀਆਂ ਨੂੰ ਅਰਪਣ ਕਰ ਦਿੱਤਾ ਹੈ | ਪੰਜਾਬ ਸਰਕਾਰ ਮੁਤਾਬਕ ਇਸ ਪ੍ਰਾਜੈਕਟ ਨਾਲ ਅਬੋਹਰ ਵਾਸੀਆਂ ਨੂੰ ਕਾਫ਼ੀ ਸਹੂਲਤਾਂ ਮਿਲਣਗੀਆਂ|
ਇਸ ਮੌਕੇ ਸੀਐੱਮ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਅਬੋਹਰ ਵਾਸੀਆਂ ਲਈ ਮੀਲ ਪੱਥਰ ਸਾਬਤ ਹੋਣਗੇ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਸੀਐੱਮ ਭਗਵੰਤ ਮਾਨ ਕਿਹਾ ਕਿ 119.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਸ਼ਹਿਰ ਦੇ 1.5 ਲੱਖ ਤੋਂ ਵੱਧ ਵਸਨੀਕਾਂ ਨੂੰ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ 3.50 ਐਮਜੀਡੀ ਸਮਰੱਥਾ ਵਾਲਾ ਆਟੋਮੈਟਿਕ ਵਾਟਰ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਮਾਨ ਨੇ ਅਬੋਹਰ (Abohar) ਵਾਸੀਆਂ ਨੂੰ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਪੰਜਾਬ ਸਰਕਾਰ ਹਰ ਸ਼ਹਿਰ ਦੇ ਨਾਗਰਿਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ |
ਮੁੱਖ ਮੰਤਰੀ ਮੁਤਾਬਕ 92.10 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਸੀਵਰੇਜ ਪ੍ਰਾਜੈਕਟ ਨਾਲ 100 ਫੀਸਦੀ ਆਬਾਦੀ ਨੂੰ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਸਮੁੱਚੇ ਸਰਹੱਦੀ ਖੇਤਰ ਖਾਸ ਕਰਕੇ ਅਬੋਹਰ ਦੀ ਤਰੱਕੀ ਅਤੇ ਖੁਸ਼ਹਾਲੀ ਲਿਆਉਣ ‘ਚ ਸਹਾਈ ਸਿੱਧ ਹੋਣਗੇ।
Read More: Punjab News: ਪੰਜਾਬ ਸਰਕਾਰ ਵੱਲੋਂ 127 ਪ੍ਰਮੋਟਰਾਂ/ਬਿਲਡਰਾਂ ਨੂੰ ਸਰਟੀਫਿਕੇਟ ਪ੍ਰਦਾਨ