Amritsar News: ਪੰਜਾਬ ਦੇ ਰਾਜਪਾਲ ਗੁਲਾਬ ਚੰਦਕਟਾਰੀਆ ਪਹੁੰਚੇ ਅੰਮ੍ਰਿਤਸਰ

7 ਦਸੰਬਰ 2024: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਗੁਲਾਬ ਚੰਦ ਕਟਾਰੀਆ (Punjab Governor and UT Chandigarh Administrative Secretary Gulab Chand Kataria) ਅੱਜ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿਖੇ ਉਹਨਾਂ ਨੇ ਪ੍ਰੈਸ (press conference) ਕਾਨਫਰੰਸ ਕੀਤੀ| ਇਸ ਦੌਰਾਨ ਪੱਤਰਕਾਰਾਂ (journalists,) ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋੜ ਹੈ ਕੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਜੋੜਨਾ ਚਾਹੀਦਾ ਹੈ।

ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਲਈ ਬੇਸ਼ੱਕ ਇਹ ਚਣੌਤੀ ਦਾ ਕੰਮ ਬਣਿਆ ਹੋਇਆ ਹੈ ਕਿਉਂਕਿ ਪਾਕਿਸਤਾਨ ਤੋਂ ਡਰੋਨ ਦੇ ਰਸਤੇ ਬਹੁਤ ਸਾਰਾ ਨਸ਼ਾ ਪੰਜਾਬ ਵਿੱਚ ਆ ਰਿਹਾ ਹੈ ਜਿਸ ਕਰਕੇ ਅੱਜ ਦਾ ਯੂਥ ਨਸ਼ਿਆਂ ਵੱਲ ਲੁਪਤ ਹੁੰਦਾ ਜਾ ਰਿਹਾ, ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਕਿਸ ਤਰ੍ਹਾਂ ਦੂਰ ਰੱਖਣਾ ਇਸ ਦੇ ਲਈ ਸਾਡੇ ਵੱਲੋਂ ਪ੍ਰਿਆਸ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਮੈਂ ਕੁਝ ਦਿਨਾਂ ਤੱਕ ਪੰਜਾਬ ਦੇ ਵਿੱਚ ਵੱਖ-ਵੱਖ ਧਰਮ ਗੁਰੂਆਂ ਨਾਲ ਮਿਲ ਕੇ ਉਹਨਾਂ ਦੀ ਵੀ ਰਾਏ ਲਈ ਜਾਵੇ|

ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਲੈ ਕੇ ਪੈਦਲ ਯਾਤਰਾ ਵੀ ਸ਼ੁਰੂ ਕੀਤੀ ਜਾਵੇ। ਤੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਇਸ ਸਮੇਂ ਕਰਾਈਮ ਦੀਆਂ ਵਾਰਦਾਤਾਂ ਬਹੁਤ ਵੱਧਦੀਆਂ ਜਾ ਰਹੀਆਂ ਹਨ ਅਤੇ ਇਹ ਵੀ ਇੱਕ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਕਿਸੇ ਵੀ ਰਾਜ ਦੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਕਾਇਮ ਨਾ ਹੋਵੇ ਉਨੀ ਦੇਰ ਤੱਕ ਉਸ ਸਟੇਟ ਦੇ ਵਿੱਚ ਡਿਵੈਲਪਮੈਂਟ ਨਹੀਂ ਹੁੰਦੀ ਕਿਸਾਨਾਂ ਦੇ ਮੁੱਦੇ ਤੇ ਬੋਲਦੇ ਹੋਏ ਗਵਰਨਰ ਪੰਜਾਬ ਨੇ ਕਿਹਾ ਕਿਸੇ ਵੀ ਮੁੱਦੇ ਦਾ ਹੱਲ ਧਰਨਾ ਪ੍ਰਦਰਸ਼ਨ ਨਹੀਂ ਹੁੰਦਾ ਟੇਬਲ ਤੇ ਬੈਠ ਕੇ ਵੀ ਗੱਲਬਾਤ ਕਰਕੇ ਮੁੱਦੇ ਖਤਮ ਕੀਤੇ ਜਾ ਸਕਦੇ ਹਨ ਅਤੇ ਕਿਸੇ ਨੂੰ ਸਮਝਣ ਦੇ ਲਈ ਲੰਬਾ ਸਮਾਂ ਵੀ ਲੱਗ ਸਕਦਾ ਹੈ।

READ MORE: Amritsar: ਪੰਜਾਬ ਪੁਲਿਸ ਨੇ ਇੱਕ ਮਾਡਿਊਲ ਦੇ 10 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, ਅਸਲਾ ਬਰਾਮਦ

 

Scroll to Top