ਚੰਡੀਗੜ੍ਹ, 07 ਦਸੰਬਰ 2024: ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਅਤੇ ਲੇਬਰ ਪਾਰਟੀ ਦੇ ਆਗੂ ਦੇ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਨੂੰ ਰਾਸ਼ਟਰੀ ਸੁਰੱਖਿਆ ਰਣਨੀਤੀ ‘ਤੇ ਸਾਂਝੀ ਕਮੇਟੀ (Joint Committee on National Security Strategy) ਦਾ ਮੈਂਬਰ ਚੁਣਿਆ ਗਿਆ ਹੈ |
ਇਸ ਕਮੇਟੀ ‘ਚ ਕੁੱਲ 22 ਆਗੂਆਂ ਨੁਜ ਸ਼ਾਮਲ ਕੀਤਾ ਗਿਆ ਹੈ | ਜਿਸ ‘ਚ ਬਰਤਾਨੀਆ ਦੇ ਸਲੋਹ ਤੋਂ ਤੀਜੀ ਵਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀ ਇਸਦਾ ਮੈਂਬਰ ਬਣਾਇਆ ਗਿਆ ਹੈ | ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਸੀ । ਤਨਮਨਜੀਤ ਸਿੰਘ ਮੂਲ ਰੂਪ ਤੋਂ ਅੰਮ੍ਰਿਤਸਰ ਅਤੇ ਜਲੰਧਰ ਦਾ ਰਹਿਣ ਵਾਲੇ ਹਨ |
ਤਨਮਨਜੀਤ ਸਿੰਘ ਢੇਸੀ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਹੱਤਵਪੂਰਨ ਰਾਸ਼ਟਰੀ ਸੁਰੱਖਿਆ ਰਣਨੀਤੀ ‘ਤੇ ਸਾਂਝੀ ਕਮੇਟੀ ਦਾ ਮੈਂਬਰ ਨਿਯੁਕਤ ਹੋਣਾ ਇਕ ਸਨਮਾਨ ਅਤੇ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਵਿਆਪਕ ਸਰਕਾਰ ਦੇ ਕੰਮ ਦੀ ਜਾਂਚ ਕਰਨ ਲਈ ਤਿਆਰ ਹਾਂ |
Read More: Syria: ਸੀਰੀਆ ਸਰਕਾਰ ਪਤਨ ਦੀ ਕਗਾਰ ‘ਤੇ, ਵਿਗੜੇ ਹਲਾਤਾਂ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ