ਚੰਡੀਗੜ੍ਹ/ਅੰਮ੍ਰਿਤਸਰ, 07 ਦਸੰਬਰ 2024: Punjab Farmers Protest News: ਪੰਜਾਬ-ਹਰਿਆਣਾ ਸਰਹੱਦ ‘ਤੇ ਸੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨੀ ਮੋਰਚਾ 299ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ | ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ੍ਹ 12 ਵਜੇ 101 ਕਿਸਾਨਾਂ ਦਾ ਜੱਥਾ ਅੱਗੇ ਵਧੇਗਾ ਅਤੇ ਦਿੱਲੀ ਵਾਲ ਕੂਚ ਕਰੇਗਾ | ਕਿਸਾਨ ਆਗੂਆਂ ਦੇ ਮੁਤਾਬਕ ਕਿਸਾਨਾਂ ਨੂੰ ਹੁਣ ਤੱਕ ਸਰਕਾਰ ਦਾ ਕੋਈ ਵੀ ਬੁਲਾਵਾ ਨਹੀਂ ਆਇਆ |
ਜਿਕਰਯੋਗ ਹੈ ਕਿ ਬੀਤੇ ਹੁਣ ਕੁੱਲ 16 ਜ਼ਖਮੀ ਕਿਸਾਨ ਜ਼ਖਮੀ ਹੋਏ ਹਨ , ਜਿਨ੍ਹਾਂ ਦਾ ਰਾਜਪੁਰਾ ਅਤੇ ਕੁਝ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਜ਼ੇਰੇ ਇਲਾਜ ਹਨ | ਇਸਦੇ ਨਾਲ ਹੀ ਇੱਕ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |
ਜਿਕਰਯੋਗ ਹੈ ਕਿ ਕਿਸਾਨ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨ ਦਾ ਪ੍ਰੋਗਰਾਮ ਸੀ | ਬੀਤੇ ਦਿਨ ਸੰਭੂ ਬਾਰਡਰ (Sambhu border) ‘ਤੇ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਭੇਜਿਆ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ |ਇਸ ਦੌਰਾਨ ਪੁਲਿਸ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀ ਬੁਛਾੜਾਂ ਕੀਤੀਆਂ | ਕਿਸਾਨ ਆਗੂ ਸਰਵਣ ਸਿੰਘ ਨੇ ਬੀਤੇ ਦਿਨ ਦੱਸਿਆ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ, ਜਿਸਦੇ ਚੱਲਦੇ ਕਿਸਾਨ ਦੇ ਜਥੇ ਨੂੰ ਵਾਪਸ ਬੁਲਾ ਲਿਆ ਗਿਆ ਸੀ |