8 ਦਸੰਬਰ 2024: ਥਾਣਾ ਰਾਮਾਂ ਦੀ (police station Rama)ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੀ ਦੱਸ ਦੇਈਏ ਕਿ ਪੁਲਿਸ ਨੇ ਪਿੰਡ ਫੁੱਲੋਖਾਰੀ (village Fulokhar)ਦੇ ਰਹਿਣ ਵਾਲੇ ਗੁਰਪ੍ਰੀਤ (Gurpreet Singh)ਸਿੰਘ ਨਾਂ ਦੇ ਨੌਜਵਾਨ ਨੂੰ ਨਾਜਾਇਜ਼ (illegal weapons) ਅਸਲੇ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਰਾਮਾਂ ਦੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਫੁੱਲੋਖਾਰੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਂ ਦੇ ਨੌਜਵਾਨ ਕੋਲ ਨਾਜਾਇਜ਼ ਅਸਲਾ ਹੈ, ਜਿਸ ਤੋਂ ਬਾਅਦ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਉਸ ਕੋਲੋਂ 32 ਬੋਰ ਦਾ ਨਾਜਾਇਜ਼ ਅਸਲਾ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ। ਇੰਸਪੈਕਟਰ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੰਸਪੈਕਟਰ ਨੇ ਦੱਸਿਆ ਕਿ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੌਜਵਾਨ ਨਸ਼ਾ ਤਸਕਰੀ ਦਾ ਧੰਦਾ ਕਰਦਾ ਸੀ। ਉਸ ਨੇ ਦੱਸਿਆ ਕਿ ਪਿੰਡ ਫੁੱਲੋਖਾਰੀ ਦੇ ਕੁਝ ਨੌਜਵਾਨ ਮੁਲਜ਼ਮਾਂ ਨੂੰ ਨਸ਼ਾ ਤਸਕਰੀ ਦਾ ਕੰਮ ਕਰਨ ਤੋਂ ਰੋਕਦੇ ਸਨ ਅਤੇ ਮੁਲਜ਼ਮਾਂ ਦੀ ਉਨ੍ਹਾਂ ਨਾਲ ਰੰਜ਼ਿਸ਼ ਚੱਲ ਰਹੀ ਸੀ, ਜਿਸ ਕਾਰਨ ਮੁਲਜ਼ਮਾਂ ਨੇ ਉਕਤ ਨਾਜਾਇਜ਼ ਅਸਲਾ ਮੱਧ ਪ੍ਰਦੇਸ਼ ਤੋਂ ਮੰਗਵਾਇਆ ਸੀ। ਇੰਸਪੈਕਟਰ ਨੇ ਦੱਸਿਆ ਕਿ ਪੁਲਸ ਜਾਂਚ ਦੌਰਾਨ ਹੋਰ ਦੋਸ਼ੀਆਂ ਦੇ ਨਾਂ ਵੀ ਸਾਹਮਣੇ ਆਉਣ ਦੀ ਸੰਭਾਵਨਾ ਹੈ।
read more: Punjab Police: ਪੰਜਾਬ ਪੁਲਿਸ ਵੱਲੋਂ ਦੋ ਜਣੇ 4 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ




