Sri Bhabhor Sahib

Punjab News: CM ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਟੇਕਿਆ ਮੱਥਾ

ਨੰਗਲ (ਰੂਪਨਗਰ) 11 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਗੁਰਦੁਆਰਾ ਸ੍ਰੀ ਬਭੌਰ ਸਾਹਿਬ (Gurdwara Sri Bhabhor Sahib) ਵਿਖੇ ਮੱਥਾ ਟੇਕਿਆ | ਇਸ ਦੌਰਾਨ ਉਨ੍ਹਾਂ ਨੇ ਸਰਬੱਤ ਭਲੇ ਦੇ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਸੀਐੱਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਹਾਜ਼ਰ ਸਨ |

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਉਨਾਂਹ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਦੁਹਰਾਈ | ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ |

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਰਹਿਤ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ |

Read More: FIR ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਰੱਖਿਆ ਆਪਣਾ ਪੱਖ

Scroll to Top