Punjab Government

Punjab News: ਪੰਜਾਬ ਸਰਕਾਰ ਵੱਲੋਂ ਇੱਕ ਕਮਰੇ ‘ਚ ਚੱਲ ਰਹੇ ਪਲੇ ਵੇਅ ਸਕੂਲ ਕਰਵਾਏ ਜਾਣਗੇ ਬੰਦ

ਚੰਡੀਗੜ੍ਹ, 11 ਦਸੰਬਰ 2024: ਪੰਜਾਬ ਸਰਕਾਰ ਨੇ ਪਲੇ ਵੇਅ ਸਕੂਲਾਂ (Play way schools) ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਇਸ ਸੰਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਲੇ ਵੇਅ ਸਕੂਲਾਂ ‘ਚ ਖੇਡਣ ਲਈ ਜਗ੍ਹਾ ਹੋਣੀ ਲਾਜ਼ਮੀ ਹੈ ਅਤੇ ਸਕੂਲਾਂ ‘ਚ ਕੈਮਰੇ ਲਗਾਉਣੇ ਵੀ ਜ਼ਰੂਰੀ ਹਨ |

ਡਾ. ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ‘ਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰ ਲੈਣ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ |

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ‘ਚ ਚੱਲ ਰਹੇ ਪਲੇ ਵੇਅ ਸਕੂਲ ਪੂਰੀ ਤਰ੍ਹਾਂ ਬੰਦ ਕਰਵਾਏ ਜਾਣਗੇ

ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਦੀ ਸਮੇਂ ਸਿਰ ਸਿਹਤ ਜਾਂਚ ਅਤੇ ਟੀਕਾਕਰਨ ਦਾ ਰਿਕਾਰਡ ਰੱਖਣਾ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਨੀਤੀ ‘ਤੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਸਕੂਲਾਂ ਦੀ ਰਜਿਸਟ੍ਰੇਸ਼ਨ ਮਜ਼ਬੂਤ ​​ਆਨਲਾਈਨ ਪ੍ਰਣਾਲੀ ਰਾਹੀਂ ਸ਼ੁਰੂ ਕੀਤੀ ਜਾ ਰਹੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲੇ ਵੇਅ ਸਕੂਲਾਂ (Play way schools) ‘ਚ ਬੱਚਿਆਂ ਨੂੰ ਛੇਤੀ ਵਿਕਾਸ ਲਈ ਖੇਡਾਂ ਰਾਹੀਂ ਸਿਖਾਇਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਟਸਐਪ ਗਰੁੱਪ ਬਣਾਏ ਜਾਣਗੇ।

Read More: Punjab News: ਪਟਵਾਰੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਮੌਕੇ ‘ਤੇ ਕੀਤਾ ਕਾਬੂ

Scroll to Top