ਚੰਡੀਗੜ੍ਹ, 12 ਦਸੰਬਰ 2024: Farmers Protest News: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮਸਲਾ ਭਖਿਆ ਹੋਇਆ ਹੈ | ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਕੇ ਇਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ | ਸਪੀਕਰ ਨੇ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ | ਇਨ੍ਹਾਂ ਮੰਗਾਂ ‘ਚ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵੀ ਸ਼ਾਮਲ ਹਨ |
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 30 ਨਵੰਬਰ ਤੋਂ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਹਨ, ਉਨ੍ਹਾਂ ਦੀ ਸਿਹਤ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕੇਂਦਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਰਨ ਵਰਤ ‘ਤੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਮਨਾਵੇ |
ਸਪੀਕਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ (Farmers Protest) ਦਾ ਸਾਰਥਕ ਹੱਲ ਲੱਭਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲ ਕਾਇਮ ਕਰਨ ਦੀ ਅਪੀਲ ਕੀਤੀ।
Read More: Farmer Protest: 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ