Punjab Weather Alert

Punjab Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਠੰਡ ਦਾ ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ 2024: Punjab Weather Alert News: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਠੰਡ ਵਧੇਗੀ | ਮੌਸਮ ਵਿਭਾਗ (Meteorological Department) ਵੱਲੋਂ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ | ਚੰਡੀਗੜ੍ਹ ‘ਚ ਵੀ ਮੌਸਮ ਅਜਿਹਾ ਹੀ ਹੈ | ਠੰਡੀਆਂ ਹਵਾਵਾਂ ਨਾਲ ਚਮਕਦੀ ਧੁੱਪ ਮਾਮੂਲੀ ਰਾਹਤ ਮਿਲ ਰਹੀ ਹੈ |

ਪੰਜਾਬ ‘ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ ‘ਚ ਦਰਜ ਕੀਤਾ ਗਿਆ, ਜਿੱਥੇ 1.1 ਡਿਗਰੀ ਤੱਕ ਪਹੁੰਚ ਗਿਆ ਸੀ। ਇਸਦੇ ਨਾਲ ਹੀ ਚੰਡੀਗੜ੍ਹ (Chandigarh) ‘ਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਪੰਜਾਬ-ਚੰਡੀਗੜ੍ਹ ਤਾਪਮਾਨ ‘ਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਮੌਸਮ ਬਦਲਿਆ ਹੈ ਅਤੇ ਤਾਪਮਾਨ ਲਗਾਤਾਰ ਡਿੱਗਿਆ ਹੈ |

ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਦੇ 7 ਜ਼ਿਲ੍ਹਿਆਂ ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਸੀਤ ਲਹਿਰ ਤੋਂ ਇਲਾਵਾ ਇੱਥੇ ਠੰਡ ਪੈਣ ਦੀ ਵੀ ਸੰਭਾਵਨਾ ਹੈ।

ਇਸਦੇ ਨਾਲ ਹੀ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ 16 ਦਸੰਬਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸਵੇਰੇ ਠੰਡ ਘੱਟ ਹੋਵੇਗੀ। ਪਰ ਇਸ ਦੌਰਾਨ ਪੰਜਾਬ-ਚੰਡੀਗੜ੍ਹ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Read More: ਪੰਜਾਬ ਮੌਸਮ ਤਾਜ਼ਾ ਅਪਡੇਟ: ਪੰਜਾਬ ਸਣੇ ਚੰਡੀਗੜ੍ਹ ‘ਚ ਚੱਲਣਗੀਆਂ ਅੱਜ ਠੰਡੀਆਂ ਹਵਾਵਾਂ, ਸੀਤ ਲਹਿਰ ਦਾ ਅਲਰਟ

Scroll to Top