ਚੰਡੀਗੜ੍ਹ, 14 ਦਸੰਬਰ 2024: Delhi News: ਦਿੱਲੀ ਦੀ ਕਾਨੂੰਨ ਵਿਵਸਥਾ ਮੁੱਦੇ ‘ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਾਨੂੰਨ ਵਿਵਸਥਾ ‘ਤੇ ਚਰਚਾ ਕਰਨ ਲਈ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਪੱਤਰ ‘ਚ ਕੇਜਰੀਵਾਲ ਨੇ ਦਿੱਲੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
ਪੱਤਰ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਦੇ ਅਧੀਨ ਹੈ। ਦਿੱਲੀ ਹੁਣ ਅਪਰਾਧ ਦੀ ਰਾਜਧਾਨੀ ਵਜੋਂ ਜਾਣੀ ਜਾਂਦੀ ਹੈ। ਭਾਰਤ ਦੇ 19 ਮਹਾਨਗਰਾਂ’ਚੋਂ ਦਿੱਲੀ ਔਰਤਾਂ ਵਿਰੁੱਧ ਅਪਰਾਧਾਂ ਦੇ ਨਾਲ-ਨਾਲ ਕਤਲ ਦੇ ਮਾਮਲਿਆਂ ‘ਚ ਪਹਿਲੇ ਨੰਬਰ ‘ਤੇ ਹੈ।
ਕੇਜਰੀਵਾਲ (Arvind Kejriwal) ਨੇ ਲਿਖਿਆ ਕਿ ਦਿੱਲੀ ‘ਚ ਜਬਰਨ ਵਸੂਲੀ ਵਾਲੇ ਗੈਂਗ ਸਰਗਰਮ ਹੋ ਗਏ ਹਨ। ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਨਸ਼ਿਆਂ ਨਾਲ ਸਬੰਧਤ ਅਪਰਾਧਾਂ ‘ਚ 350 ਫੀਸਦੀ ਵਾਧਾ ਹੋਇਆ ਹੈ। ਮੈਂ ਪੂਰੀ ਦਿੱਲੀ ‘ਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਦਿੱਲੀ ਹੁਣ ਦੇਸ਼-ਵਿਦੇਸ਼ ‘ਚ ਅਪਰਾਧ ਦੀ ਰਾਜਧਾਨੀ ਵਜੋਂ ਜਾਣੀ ਜਾਂਦੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ‘ਪਿਛਲੇ 6 ਮਹੀਨਿਆਂ ‘ਚ ਦਿੱਲੀ ਦੇ 300 ਤੋਂ ਵੱਧ ਸਕੂਲਾਂ-ਕਾਲਜਾਂ, 100 ਤੋਂ ਵੱਧ ਹਸਪਤਾਲਾਂ, ਹਵਾਈ ਅੱਡਿਆਂ ਅਤੇ ਮਾਲਾਂ ‘ਤੇ ਲਗਾਤਾਰ ਬੰ.ਬ ਧਮਾਕਿਆਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Read More: Allu Arjun News: ਥੀਏਟਰ ਦੇ ਬਾਹਰ ਵਾਪਰੀ ਘਟਨਾ ਮੰਦਭਾਗੀ, ਅਸੀਂ ਮੁਆਫ਼ੀ ਮੰਗਦੇ ਹਾਂ: ਅੱਲੂ ਅਰਜੁਨ