16 ਦਸੰਬਰ 2024: ਅੱਜ ਸਵੇਰੇ ਨੇੜਲੇ ਪਿੰਡ ਮੱਲੀਆਂ (Mallian Kalan) ਕਲਾਂ ਵਿੱਚ ਦੋ ਫੁੱਟ ਜ਼ਮੀਨ (land) ਨੂੰ ਲੈ ਕੇ ਹੋਏ ਵਿਵਾਦ ‘ਚ ਦੋ ਧਿਰਾਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਗੋਲੀਆਂ ਚੱਲੀਆਂ ਤੇ ਕਿਸਮਤ ਚੰਗੀ ਰਹੀ ਕਿ ਗੋਲੀ ਵਿਅਕਤੀ ਨੂੰ ਨਹੀਂ ਲੱਗੀ ਸਿਰਫ ਵਿਅਕਤੀ ਦੀ ਪੱਗ ਨੂੰ ਛੂਹ ਕੇ ਬਾਹਰ ਨਿਕਲ ਗਈ। ਸੂਚਨਾ ਮਿਲਦੇ ਹੀ ਥਾਣਾ ਸਿਟੀ ਤਰਨਤਾਰਨ (Tarn Taran City Police) ਦੀ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ, ਜਦਕਿ 3 ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਖੂਨੀ ਝਗੜੇ ਦਾ ਇਕ ਵੀਡੀਓ ਸੋਸ਼ਲ ਮੀਡੀਆ (social media) ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਵੱਸਣ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਨਾਲ ਲੱਗਦੀ ਦੋ ਫੁੱਟ ਜ਼ਮੀਨ ਸੁਰੱਖਿਆ ਕਾਰਨਾਂ ਕਰਕੇ ਛੱਡੀ ਹੋਈ ਸੀ, ਉਸ ਦਾ ਗੁਆਂਢ ‘ਚ ਰਹਿਣ ਵਾਲੇ ਸੁਖਵਿੰਦਰ ਸਿੰਘ ਨਾਲ ਝਗੜਾ ਹੋ ਗਿਆ ਸੀ, ਜਿਸ ਸਬੰਧੀ ਮਾਮਲਾ ਮਾਣਯੋਗ ਅਦਾਲਤ ‘ਚ ਚੱਲ ਰਿਹਾ ਹੈ | ਜਿਸ ‘ਤੇ ਅਦਾਲਤ ਨੇ ਸਟੇਅ ਵੀ ਲਗਾਈ ਹੋਈ ਹੈ।
ਅੱਜ ਸਵੇਰੇ ਕਰੀਬ 10 ਵਜੇ ਅਦਾਲਤ ਵੱਲੋਂ ਸਟੇਅ ਦੇ ਬਾਵਜੂਦ ਗੁਆਂਢੀ ਸੁਖਵਿੰਦਰ ਸਿੰਘ ਨੇ ਦੋ ਫੁੱਟ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ’ਤੇ ਪਾਣੀ ਪਾ ਦਿੱਤਾ। ਜਦੋਂ ਉਹ ਸੁਖਵਿੰਦਰ ਸਿੰਘ ਨੂੰ ਰੋਕਣ ਲੱਗਾ ਤਾਂ ਸੁਖਵਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਭਤੀਜੇ ਨਾਲ ਮਿਲ ਕੇ ਸਾਡੇ ‘ਤੇ ਹਮਲਾ ਕਰ ਦਿੱਤਾ।
ਸੁਖਵਿੰਦਰ ਸਿੰਘ ਦੇ ਭਤੀਜੇ ਅਤੇ ਉਸ ਦੇ ਨਾਲ ਆਏ ਕੁਝ ਹੋਰ ਵਿਅਕਤੀਆਂ ਨੇ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਉਸ ਦੀ ਪੱਗ ਵਿੱਚ ਵੱਜੀ ਅਤੇ ਅੱਗੇ ਜਾ ਕੇ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।
ਦੂਜੇ ਪਾਸੇ ਸਿਵਲ ਹਸਪਤਾਲ ‘ਚ ਇਲਾਜ ਦੌਰਾਨ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਆਪਣੇ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ, ਜਿੱਥੇ ਵੱਸਣ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੀ ਸੱਸ ਵੀ ਜ਼ਖ਼ਮੀ ਹੋ ਗਈ।
ਕੀ ਕਹਿੰਦੇ ਹਨ ਥਾਣਾ ਇੰਚਾਰਜ ਦਾ?
ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ। ਕੈਮਰੇ ਦੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕੁਝ ਖੋਲ ਵੀ ਬਰਾਮਦ ਕੀਤੇ ਗਏ ਹਨ।
READ MORE: ਮਸ਼ਹੂਰ ਕਬੱਡੀ ਖਿਡਾਰੀ ਦਾ ਕ.ਤ.ਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ