16 ਦਸੰਬਰ 2024: ਐਂਟੀ (Anti-Gangster Task Force) ਗੈਂਗਸਟਰ ਟਾਸਕ ਫੋਰਸ ਨੇ ਐਸਏਐਸ (SAS Nagar police) ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ (Canada-based Arsh Dalla) ਸਥਿਤ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ(foreign handler) ਹੈਂਡਲਰ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਅਮਰੀਕਾ (US-based handler) ਸਥਿਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਦੇ ਇਕ ਕਾਰ ਐਕਸੈਸਰੀਜ਼ ਸ਼ੋਅਰੂਮ ‘ਤੇ ਹਾਲ ਹੀ ਵਿਚ ਹੋਈ ਗੋਲੀਬਾਰੀ ਵਿਚ ਸ਼ਾਮਲ ਸਨ।
ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਮੁਲਜ਼ਮਾਂ ਕੋਲੋਂ ਤਿੰਨ .32 ਕੈਲੀਬਰ ਪਿਸਤੌਲ ਸਮੇਤ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਥਾਣਾ ਸਿਟੀ ਕ੍ਰਾਈਮ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
read more: ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, 2 ਨ.ਸ਼ਾ ਤਸਕਰ ਕੀਤੇ ਕਾਬੂ