16 ਦਸੰਬਰ 2024: ਕੈਨੇਡਾ (canada) ਤੋਂ ਹਰ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ, ਦੱਸ ਦੇਈਏ ਕਿ ਮੁੜ ਕੈਨੇਡਾ ( canada goverment) ਸਰਕਾਰ ਨੇ ਪੰਜਾਬੀਆਂ (punjabies) ਤੋਂ ਹੁਣ ਕਾਗਜ਼ਾਂ ਦੀ ਮੰਗ ਕੀਤੀ ਹੈ| ਟਰੂਡੋ ਸਰਕਰ (trudo goverment) ਨੇ ਕਿਹਾ ਹੈ ਕਿ ਜੇਕਰ ਪੰਜਾਬੀ ਨੇ ਕੈਨੇਡਾ ਦੇ ਵਿੱਚ ਰਹਿਣਾ ਹੈ ਤਾ ਓਹਨਾ ਨੂੰ ਕਾਗਜ਼ (form) ਦਿਖਾਉਣੇ ਪੈਣਗੇ|
ਉਥੇ ਹੀ ਕੈਨੇਡਾ ਦੇ ਵਿੱਚ ਪੜ੍ਹ ਰਹੇ ਸਟੂਡੈਂਟਸ (students) ਨੂੰ ਵੀ ਵੱਡਾ ਝਟਕਾ ਲੱਗਾ ਹੀ ਓਹਨਾ ਦੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ| ਦੱਸ ਦੇਈਏ ਕਿ ਵਿਦਿਆਰਥੀਆਂ (students) ਤੋਂ ਈ-ਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ।
ਦੱਸ ਦੇਈਏ ਕਿ ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੈ ਕੇ ਅਪਣੇ ਨਿਯਮ ਬਹੁਤ ਸਖ਼ਤ ਬਣਾਏ ਹਨ।ਇਸ ਦੌਰਾਨ ਪਤਾ ਲੱਗਾ ਹੈ ਕਿ ਸਖ਼ਤੀ ਦੀ ਗ਼ਾਜ ਉਨ੍ਹਾਂ ’ਤੇ ਡਿੱਗਣ ਦਾ ਜ਼ਿਆਦਾ ਖ਼ਦਸ਼ਾ ਹੈ, ਜਿਨ੍ਹਾਂ ਨੇ ਏਜੰਟਾਂ ਦੀ ਮਦਦ ਨਾਲ ਕੈਨੇਡਾ ਪੁੱਜਣ ਲਈ ਸਟੱਡੀ ਪਰਮਿਟ ਨੂੰ ਮਹਿਜ਼ ਸਾਧਨ ਵਜੋਂ ਵਰਤਿਆ ਹੈ।
ਜਿਕਰਯੋਗ ਹੈ ਕਿ ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁੱਝ ਦਿਨਾਂ ਤੋਂ ਈਮੇਲ ਰਾਹੀਂ ਅਪਣੇ ਕਾਗਜਾਂ ਸਣੇ ਪੜ੍ਹਾਈ ਦੇ ਸਥਾਨ, ਉਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਹੁਕਮ ਦਿਤੇ ਗਏ ਹਨ|
ਜਿਹਨਾਂ ਦੇ ਕਾਰਨ ਪੰਜਾਬੀ ਵਿਦਿਆਰਥੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਵਿਭਾਗ ਦੇ ਬੁਲਾਰੇ ਜਾਂ ਮੰਤਰੀ ਵਲੋਂ ਇਸ ਬਾਰੇ ਅਜੇ ਕੋਈ ਵੀ ਅਧਿਕਾਰਤ ਬਿਆਨ ਨਹੀਂ ਆਇਆ ਪਰ ਵਿਭਾਗ ਦੇ ਸੂਤਰਾਂ ਨੇ ਗ਼ੈਰ-ਰਸਮੀ ਗੱਲਬਾਤ ’ਚ ਕਿਹਾ ਕਿ ਪੁਛਗਿੱਛ ਆਮ ਰੁਟੀਨ ਦਾ ਹਿੱਸਾ ਹੈ।
read more: ਕੈਨੇਡਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਭਾਰਤ ਆਉਣ ਵਾਲੇ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ