Delhi Assembly elections

Delhi Election: ਦਿੱਲੀ ਵਿਧਾਨ ਸਭਾ ਚੋਣਾਂ ਲਈ ਸਪਾ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ

ਚੰਡੀਗੜ੍ਹ, 16 ਦਸੰਬਰ 2024: ਦਿੱਲੀ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Delhi Assembly elections) ‘ਚ ਸਮਾਜਵਾਦੀ ਪਾਰਟੀ (ਸਪਾ) ਨੇ ਆਪਣੇ ਉਮੀਦਵਾਰ ਨਾ ਉਤਾਰਨ ਦਾ ਫੈਸਲਾ ਲਿਆ ਹੈ | ਦਰਅਸਲ, ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਦਿੱਲੀ ‘ਚ ‘ਆਪ’ (Aam Aadmi Party) ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੀ ਗੱਲ ਕਹੀ ਹੈ।

ਆਮ ਆਦਮੀ ਪਾਰਟੀ (Aam Aadmi Party) ਨੇ ਸਾਰੀਆਂ 70 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਨਵੀਂ ਦਿੱਲੀ ਤੋਂ ਚੋਣ ਲੜ ਰਹੇ ਹਨ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਸੀਟ ਤੋਂ ਚੋਣ ਲੜ ਰਹੇ ਹਨ।

ਆਮ ਆਦਮੀ ਪਾਰਟੀ ਨੇ ਮੰਤਰੀ ਗੋਪਾਲ ਰਾਏ ਨੂੰ ਬਾਬਰਪੁਰ ਅਤੇ ਜਰਨੈਲ ਸਿੰਘ ਨੂੰ ਤਿਲਕ ਨਗਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸ਼ਕੂਰ ਬਸਤੀ ਤੋਂ ਸਤਿੰਦਰ ਕੁਮਾਰ ਜੈਨ, ਸੁਲਤਾਨਪੁਰ ਮਾਜਰਾ ਤੋਂ ਮੁਕੇਸ਼ ਕੁਮਾਰ ਅਹਲਾਵਤ ਅਤੇ ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਨੂੰ ਉਮੀਦਵਾਰ ਬਣਾਇਆ ਹੈ।

ਆਮ ਆਦਮੀ ਪਾਰਟੀ ਵੱਲੋਂ ਮੁਸਲਿਮ ਭਾਈਚਾਰੇ ‘ਚੋਂ ਪੰਜ ਉਮੀਦਵਾਰ ਮੈਦਾਨ ‘ਚ ਹਨ। 10 ਔਰਤਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਭਾਵ 15 ਫੀਸਦੀ ਔਰਤਾਂ ਨੂੰ ਥਾਂ ਦਿੱਤੀ ਗਈ ਹੈ। ਹੁਣ ‘ਆਪ’ ਨੇ 70 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪਾਰਟੀ ਨੇ ਪਹਿਲੀ ਸੂਚੀ ‘ਚ 11 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਦਕਿ ਦੂਜੀ ਸੂਚੀ ‘ਚ 20 ਸੀਟਾਂ ਲਈ ਉਮੀਦਵਾਰ ਐਲਾਨੇ ਗਏ ਸਨ। ਪਾਰਟੀ ਨੇ ਆਪਣੀ ਤੀਜੀ ਸੂਚੀ (Delhi Assembly elections) ਵਿੱਚ ਇੱਕ ਨਾਂ ਦਾ ਐਲਾਨ ਕੀਤਾ ਸੀ। ਚੌਥੀ ਅਤੇ ਅੰਤਿਮ ਸੂਚੀ ਵਿੱਚ 38 ਨਾਵਾਂ ਦਾ ਐਲਾਨ ਕੀਤਾ ਗਿਆ ਹੈ।

Read More: Sajjan Kumar: ਸੱਜਣ ਕੁਮਾਰ ਖਿਲਾਫ਼ ਅਦਾਲਤ 8 ਜਨਵਰੀ ਨੂੰ ਸੁਣਾਏਗੀ ਫ਼ੈਸਲਾ

Scroll to Top