ਚੰਡੀਗੜ੍ਹ, 16 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (Punjab Warehousing Corporation) ਦੇ ਇੰਸਪੈਕਟਰ ਨੂੰ 45 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ ਹੈ |ਗ੍ਰਿਫਤਾਰ ਇੰਸਪੈਕਟਰ ਅਮਿਤ ਕੁਮਾਰ ਕੱਕੜ ਫਿਰੋਜ਼ਪੁਰ ਵਿਖੇ ਪੰਜਾਬ ਰਾਜ ਗੋਦਾਮ ਨਿਗਮ ‘ਚ ਤਾਇਨਾਤ ਸੀ |
ਵਿਜੀਲੈਂਸ ਬਿਓਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫ਼ਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ |
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਕਤ ਵਿਅਕਤੀ ਖਰੀਦੇ ਝੋਨੇ ਦੀਆਂ ਬੋਰੀਆਂ ਦੀ ਲੇਬਰ ਅਤੇ ਸਿਲਾਈ ਦੇ ਖਰਚੇ ਦੇ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਹਾਲਾਂਕਿ, ਇਹ ਸੌਦਾ 1.30 ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਤੈਅ ਹੋਇਆ, ਜੋ ਕਿ 45,000 ਰੁਪਏ ‘ਚ ਬਣਦਾ ਹੈ।
ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਕੋਲੋਂ 45 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫ਼ਿਰੋਜ਼ਪੁਰ ਰੇਂਜ ‘ਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More: Crime News: ਪੰਜਾਬ ਪੁਲਿਸ ਵੱਲੋਂ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ, ਅਸਲਾ ਬਰਾਮਦ