Vigilance Bureau news

Punjab News: ਜ਼ਮੀਨ ਦਾ ਇੰਤਕਾਲ ਰੋਕਣ ਬਦਲੇ ਪਟਵਾਰੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 20 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਮਾਲ ਪਟਵਾਰੀ ਨੂੰ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਮਾਲ ਪਟਵਾਰੀ ਹਰਜੀਤ ਰਾਏ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਸੀ | ਵਿਜੀਲੈਂਸ ਨੇ ਹਰਜੀਤ ਰਾਏ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ |

ਇਸ ਮਾਮਲੇ ਸਬੰਧੀ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਓਰੋ (Vigilance Bureau) ਮੁਤਾਬਕ ਇਸ ਸਬੰਧੀ ਮਿਲੀ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜੋ ਕਿ ਪਹਿਲਾਂ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕਰਵਾਈ ਸੀ।

ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਛੇਤੀ ਹੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read More: Punjab News: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘਪਲੇ ਮਾਮਲੇ ‘ਚ ਮਿਲੀ ਜ਼ਮਾਨਤ

Scroll to Top