Punjab MC Election

Punjab MC Election: ਜਾਣੋ, ਪੰਜ ਨਗਰ ਨਿਗਮ ਚੋਣਾਂ ਲਈ ਸਵੇਰ 9 ਵਜੇ ਤੱਕ ਕਿੰਨੀ ਵੋਟਿੰਗ ਹੋਈ ?

ਚੰਡੀਗੜ੍ਹ, 21 ਦਸੰਬਰ 2024: Punjab MC Election: ਪੰਜਾਬ ‘ਚ ਅੱਜ ਨਗਰ ਨਿਗਮ, ਨਗਰ ਕੌਂਸ਼ਲ ਅਤੇ ਨਗਰ ਪੰਚਾਇਤਾਂ ਦਿਨ ਚੋਣਾਂ ਲਈ ਵੋਟਿੰਗ ਜਾਰੀ ਹੈ | ਪੰਜ ਨਗਰ ਨਿਗਮ ਚੋਣਾਂ (Municipal Corporation elections) ਲਈ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸ਼ਾਮ ਤੱਕ ਸਪੱਸ਼ਟ ਹੋ ਜਾਵੇਗਾ ਕਿ ਕਿਸ ਵਾਰਡ ‘ਚ ਕੌਣ ਜਿੱਤਿਆ ਅਤੇ ਕਿਹੜੀ ਪਾਰਟੀ ਦਾ ਮੇਅਰ ਬਣੇਗਾ। ਸਵੇਰੇ 9 ਵਜੇ ਤੱਕ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ 7 ​​ਫੀਸਦੀ ਵੋਟਿੰਗ ਹੋਈ ਹੈ |

ਇਸਦੇ ਨਾਲ ਹੀ ਲੁਧਿਆਣਾ ‘ਚ ਨਗਰ ਨਿਗਮ ਦੀਆਂ ਚੋਣਾਂ (Municipal Corporation elections) ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਲੁਧਿਆਣਾ ‘ਚ ਸਵੇਰੇ 9 ਵਜੇ ਤੱਕ 5.4 ਫੀਸਦੀ ਵੋਟਿੰਗ ਦਰਜ ਕੀਤੀ ਹੈ |

ਜਲੰਧਰ ਨਗਰ ਨਿਗਮ ਚੋਣਾਂ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਵੀ ਵੋਟਾਂ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਅੱਜ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਲੰਧਰ ‘ਚ ਸਵੇਰੇ 9 ਵਜੇ ਤੱਕ 5.5 ਫੀਸਦੀ ਵੋਟਿੰਗ ਹੋਈ ਹੈ

ਅੰਮ੍ਰਿਤਸਰ ‘ਚ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਬੂਥ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਸਵੇਰੇ 9 ਵਜੇ ਤੱਕ ਅੰਮ੍ਰਿਤਸਰ ‘ਚ 9 ਫੀਸਦੀ ਵੋਟਿੰਗ ਦਰਜ ਕੀਤੀ ਹੈ |

Read More: Holidays: ਛੁੱਟੀਆਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

Scroll to Top