ਚੰਡੀਗੜ੍ਹ, 21 ਦਸੰਬਰ 2024: Building Collapsed In Sohana: ਮੋਹਾਲੀ ਦੇ ਸੋਹਾਣਾ (Sohana) ‘ਚ ਬਹੁ ਮੰਜ਼ਿਲਾਂ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ | ਇਮਾਰਤ ਡਿੱਗਦੇ ਹੀ ਹਫੜਾ-ਦਫੜੀ ਮਚ ਗਈ। ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਘਟਨਾ ਸਥਾਨ ‘ਤੇ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਨ । ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਘਟਨਾ ‘ਚ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।
ਦੂਜੇ ਪਾਸੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਘਟਨਾ ਸਥਾਨ ‘ਤੇ ਪਹੁੰਚੇ ਹਨ, ਉਨ੍ਹਾਂ ਨੇ ਕਿਹਾ ਕਿ ਸੋਹਣਾ ਵਿੱਚ ਇਮਾਰਤ ਡਿੱਗਣ ਕਾਰਨ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ | ਘਟਨਾ ਸਥਾਨ ‘ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ ਵੱਲੋਂ ਰਾਹਤ ਲਗਾਤਾਰ ਕਾਰਜ ‘ਚ ਜੁਟੀਆਂ ਹੋਈਆਂ ਹਨ | ਵਿਧਾਇਕ ਕੁਲਵੰਤ ਸਿੰਘ ਨੇ ਜੇਕਰ ਕਿਸੇ ਵੱਲੋਂ ਨਜਾਇਜ ਉਸਾਰੀ ਕੀਤੀ ਹੋਵੇਗੀ ਤਾਂ ਉਸ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਇਹ ਘਟਨਾ ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਸ਼ਾਮ 4:30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਹ ਇਮਾਰਤ 4 ਮੰਜ਼ਿਲਾ ਸੀ, ਜੋ ਕਰੀਬ 10 ਸਾਲ ਪੁਰਾਣੀ ਸੀ। ਇਸ ‘ਚ 3 ਮੰਜ਼ਿਲਾਂ ‘ਤੇ ਪੀਜੀ ਚੱਲ ਰਿਹਾ ਸੀ ਅਤੇ ਗਰਾਊਂਡ ਫਲੋਰ ‘ਤੇ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।
Read More: Punjab Police: ਗੈਂਗਸਟਰ ਮਾਡਿਊਲ ਦੇ ਗ੍ਰਿਫਤਾਰ ਮੁਲਜ਼ਮਾਂ ਬਾਰੇ ਪੰਜਾਬ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ