22 ਦਸੰਬਰ 2024: ਦੇਸ਼ ਦੇ ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ (cold) ਜਾਰੀ ਹੈ। ਜੰਮੂ-ਕਸ਼ਮੀਰ, ਲੱਦਾਖ (Jammu and Kashmir, Ladakh and Himachal Pradesh) ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਤਾਪਮਾਨ (temprature) 0 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਹਿਮਾਚਲ ‘ਚ ਵੀ ਅੱਜ ਬਰਫਬਾਰੀ (snowfall) ਦਾ ਅਲਰਟ(alert) ਜਾਰੀ ਕੀਤਾ ਗਿਆ ਹੈ। ਇਸ ਕਾਰਨ ਤਾਪਮਾਨ (temprature) ਹੋਰ ਵੀ ਘੱਟ ਸਕਦਾ ਹੈ।
ਪੰਜਾਬ-ਹਰਿਆਣਾ (punjab haryana) ਵਿੱਚ ਵੀ ਸੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ (chandigarh) ਵਿੱਚ ਤਾਪਮਾਨ 0.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਆਦਮਪੁਰ (adampur) ਇਲਾਕੇ ‘ਚ ਪਾਰਾ 1.8 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਵਿੱਚ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਵਿਜ਼ੀਬਿਲਟੀ 100 ਮੀਟਰ ਰਿਕਾਰਡ ਕੀਤੀ ਗਈ।
ਬਰਫਬਾਰੀ ਅਤੇ ਕੜਾਕੇ ਦੀ ਠੰਡ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਬਾਰਿਸ਼ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਤੋਂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
read more: Weather Alert: ਕੇਰਲ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ‘ਆਰੇਂਜ ਅਲਰਟ’ ਜਾਰੀ