ਚੰਡੀਗੜ੍ਹ, 23 ਦਸੰਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 23 ਦਸੰਬਰ ਯਾਨੀ ਸੋਮਵਾਰ ਨੂੰ ‘ਰੋਜ਼ਗਾਰ ਮੇਲਾ’ (Rozgar Mela) ਭਰਤੀ ਮੁਹਿੰਮ ਤਹਿਤ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਦੇਸ਼ ਭਰ ਵਿੱਚ 45 ਥਾਵਾਂ ’ਤੇ ਰੁਜ਼ਗਾਰ ਮੇਲੇ ਸੰਬੰਧੀ ਸਮਾਗਮ ਕਰਵਾਏ ਜਾ ਰਹੇ ਹਨ | ਨਵ-ਨਿਯੁਕਤ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ‘ਚ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ‘ਚ ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਵਿੱਤੀ ਸੇਵਾਵਾਂ ਸ਼ਾਮਲ ਹਨ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੈਂ ਤੁਹਾਨੂੰ ਸਾਰਿਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ, ਭਾਜਪਾ ਅਤੇ ਐਨਡੀਏ ਸ਼ਾਸਿਤ ਸੂਬਿਆਂ ‘ਚ ਵੀ ਲੱਖਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਪੀਐਮਓ ਨੇ ਕਿਹਾ ਕਿ ਇਹ ਰੋਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ‘ਚ ਇੱਕ ਮਹੱਤਵਪੂਰਨ ਕਦਮ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਵੈ-ਸਸ਼ਕਤੀਕਰਨ ‘ਚ ਆਪਣੀ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਜਿਕਰਯੋਗ ਹੈ ਕਿ ਰੋਜ਼ਗਾਰ ਮੇਲਾ 22 ਅਕਤੂਬਰ 2022 ਨੂੰ ਸ਼ੁਰੂ ਹੋਇਆ ਸੀ। ਹਾਲ ਹੀ ‘ਚ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸਰਕਾਰ ਨੇ ਦੱਸਿਆ ਸੀ ਕਿ ਹੁਣ ਤੱਕ ਰੋਜ਼ਗਾਰ ਮੇਲੇ ਰਾਹੀਂ ਕਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
Read More: Delhi News: ਦਿੱਲੀ LG ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ ਮੁਕੱਦਮਾ ਚਲਾਉਣ ਲਈ ED ਨੂੰ ਮਨਜ਼ੂਰੀ