24 ਦਸੰਬਰ 2024: ਸ਼ੰਭੂ-ਖਨੌਰੀ (Shambhu-Khanauri border) ਸਰਹੱਦ ‘ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ (Punjab bandh) ਬੰਦ ਦਾ ਸੱਦਾ ਦਿੱਤਾ ਹੈ। ਅਜਿਹੇ ‘ਚ ਜੇਕਰ ਤੁਸੀਂ 30 ਦਸੰਬਰ ਨੂੰ ਕਿਤੇ ਘੁੰਮਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ (farmers) ਨੇ ਸਪੱਸ਼ਟ ਕਿਹਾ ਹੈ ਕਿ 30 ਦਸੰਬਰ ਨੂੰ ਪੰਜਾਬ (Punjab bandh) ਬੰਦ ਰਹੇਗਾ। ਇਸ ਦਿਨ ਸੜਕੀ (Road traffic) ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨਾਂ ਨੇ ਇਸ ਸਬੰਧੀ ਪੋਸਟਰ (poster)ਵੀ ਲਗਾਏ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀ ਕਿਹਾ?
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੰਦਿਆਂ ਪੰਜਾਬ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਕਿਹਾ ਸੀ ਕਿ ਪੰਜਾਬ ਦੇ ਕਿਸਾਨ 30 ਦਸੰਬਰ ਨੂੰ ਸੂਬੇ ਵਿੱਚ ਹੜਤਾਲ ਕਰਨਗੇ, ਇਸ ਲਈ ਉਹ ਵਪਾਰਕ, ਧਾਰਮਿਕ, ਸਿਆਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ। ਪੰਧੇਰ ਨੇ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਹੜਤਾਲ ‘ਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਇਕ ਮਹੀਨੇ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ | ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਭਰ ਵਿੱਚ ਰੇਲ ਗੱਡੀਆਂ ਰੋਕੀਆਂ ਗਈਆਂ ਸਨ। 30 ਦਸੰਬਰ ਨੂੰ ਪੰਜਾਬ ਬੰਦ ਰਹੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਨੂੰ ਪੰਜਾਬ ਭਰ ਦੇ ਲੱਖਾਂ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਖੇਤੀ ਮੰਡੀ ਦੇ ਸਾਰੇ ਵਰਗਾਂ ਜਿਵੇਂ ਛੋਟੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਵੱਲੋਂ ਭਰਵਾਂ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਖੇਤੀ ਸਮੇਤ ਦੇਸ਼ ਦੇ ਸਾਰੇ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀਆਂ ਤਿਆਰੀਆਂ ਕਰ ਲਈਆਂ ਹਨ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।