27 ਦਸੰਬਰ 2024: ਅਮਰੀਕਾ (america) ਦੇ (US Secretary of State Antony Blinken) ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ (former Prime Minister Manmohan Singh) ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਸਾਬਕਾ ਪ੍ਰਧਾਨ ((former Prime Minister) ਮੰਤਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਾਰਤ-ਅਮਰੀਕਾ ਸਬੰਧਾਂ ਦਾ ਮਹਾਨ ਸਮਰਥਕ ਦੱਸਿਆ। ਬਲਿੰਕਨ ਨੇ ਮਨਮੋਹਨ ਸਿੰਘ ਦੇ ਕੰਮ ਨੂੰ ਪਿਛਲੇ ਦੋ ਦਹਾਕਿਆਂ ਵਿੱਚ ਭਾਰਤ ਅਤੇ ਅਮਰੀਕਾ ਦੀਆਂ ਦੁਵੱਲੀਆਂ ਪ੍ਰਾਪਤੀਆਂ ਦੀ ਨੀਂਹ ਦੱਸਿਆ।
ਉਥੇ ਹੀ ਬਲਿੰਕਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹਸਤਾਖਰ ਕੀਤੇ ਗਏ ਅਮਰੀਕਾ-ਭਾਰਤ ਸਿਵਲ ਪ੍ਰਮਾਣੂ ਸਹਿਯੋਗ ਸਮਝੌਤੇ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਦੀਆਂ ਸੰਭਾਵਨਾਵਾਂ ਵਿੱਚ ਵੱਡਾ ਨਿਵੇਸ਼ ਕੀਤਾ ਹੈ। ਮਨਮੋਹਨ ਸਿੰਘ ਦਾ ਵੀਰਵਾਰ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ਬਲਿੰਕਨ ਤੋਂ ਇਲਾਵਾ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਵੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਅਸਾਧਾਰਨ ਬੁੱਧੀ, ਇਮਾਨਦਾਰੀ ਅਤੇ ਸਿਆਣਪ ਵਾਲੇ ਵਿਅਕਤੀ ਸਨ। ਹਾਰਪਰ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਨ।
ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ‘ਤੇ ਵਿਸ਼ਵ ਮੀਡੀਆ ਦੀ ਪ੍ਰਤੀਕਿਰਿਆ
ਮਨਮੋਹਨ ਸਿੰਘ ਦੀ ਮੌਤ ‘ਤੇ ਵਿਸ਼ਵ ਮੀਡੀਆ ‘ਚ ਕਈ ਲੇਖ ਪ੍ਰਕਾਸ਼ਿਤ ਹੋ ਚੁੱਕੇ ਹਨ। ਅਮਰੀਕੀ ਅਖਬਾਰ ਨਿਊਯਾਰਕ ਟਾਈਮਜ਼ ਨੇ ਉਨ੍ਹਾਂ ਨੂੰ ਨਰਮ ਬੋਲਣ ਵਾਲਾ ਅਤੇ ਬੁੱਧੀਜੀਵੀ ਦੱਸਿਆ ਹੈ। ਵਾਸ਼ਿੰਗਟਨ ਪੋਸਟ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਅਖਬਾਰ ਨੇ ਆਪਣੀ ਪੋਸਟ ਵਿੱਚ ਉਨ੍ਹਾਂ ਨੂੰ ਇੱਕ ਅਜਿਹਾ ਨੇਤਾ ਦੱਸਿਆ ਹੈ ਜਿਸ ਨੇ ਵੱਡੀਆਂ ਤਬਦੀਲੀਆਂ ਲਿਆਂਦੀਆਂ ਹਨ। ਅਖ਼ਬਾਰ ਨੇ ਉਨ੍ਹਾਂ ਦੇ ਦੋਵਾਂ ਕਾਰਜਕਾਲਾਂ ‘ਤੇ ਵੀ ਟਿੱਪਣੀ ਕੀਤੀ ਹੈ।
Read More: America News: ਕੈਲੀਫੋਰਨੀਆ ‘ਚ ਮਹਿਸੂਸ ਹੋਏ ਭੁਚਾਲ ਦੇ ਝਟਕੇ, ਜਾਣੋ ਕਿੰਨੀ ਰਹੀ ਤੀਬਰਤਾ