Dr. Manmohan Singh

ਦੇਸ਼ ਨੇ ਡਾ. ਮਨਮੋਹਨ ਸਿੰਘ ਦੇ ਰੂਪ ‘ਚ ਇਕ ਮਹਾਨ ਸਖ਼ਸ਼ੀਅਤ ਨੂੰ ਗੁਆ ਦਿੱਤਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 27 ਦਸੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Dr. Manmohan Singh) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਡਾ: ਮਨਮੋਹਨ ਸਿੰਘ ਨੂੰ ਅੱਜ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਭਾਰਤ ਦੇ ਮਹਾਨ ਰਾਜਨੇਤਾ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰਅੰਦੇਸ਼ੀ, ਦੇਸ਼ ਦੇ ਸਮਰਪਿਤ ਅਤੇ ਯੋਗ ਆਗੂ ਸਨ, ਜਿਨ੍ਹਾਂ ਨੇ ਲਗਾਤਾਰ 10 ਸਾਲ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ ਮਹਾਨ ਸਖ਼ਸ਼ੀਅਤ ਨੂੰ ਗੁਆ ਦਿੱਤਾ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਡਾ: ਮਨਮੋਹਨ ਸਿੰਘ (Dr. Manmohan Singh) ਵੱਲੋਂ ਦੇਸ਼ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ 26 ਸਤੰਬਰ 1932 ਨੂੰ ਪਾਕਿਸਤਾਨ ਦੇ ਪਿੰਡ ਗਾਹ ਵਿਖੇ ਜਨਮੇ ਡਾ: ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫ਼ੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ ਰਹੇ ਸਨ |

ਇਸਦੇ ਨਾਲ ਹੀ ਰਿਜ਼ਰਵ ਬੈਂਕ ਦੇ ਭਾਰਤੀ ਗਵਰਨਰ, ਭਾਰਤ ਦੇ ਵਿੱਤ ਮੰਤਰੀ, ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇ ਆਗੂ ਅਤੇ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ‘ਤੇ ਰਹੇ । ਉਨ੍ਹਾਂ ਕਿਹਾ ਕਿ ਵੰਡ ਸਮੇਂ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਅੰਮ੍ਰਿਤਸਰ ਆ ਕੇ ਵਸਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਡਾ: ਮਨਮੋਹਨ ਸਿੰਘ ਨੂੰ ਸਾਲ 1987 ‘ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਸੀ।

ਕੁਲਤਾਰ ਸਿੰਘ ਸੰਧਵਾਂ ਨੇ ਬਿਆਨ ਰਹੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ

Read More: ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਵਿਕਾਸ ‘ਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ: ਹਰਜੋਤ ਸਿੰਘ ਬੈਂਸ

Scroll to Top