ਚੰਡੀਗੜ੍ਹ, 27 ਦਸੰਬਰ 2024: Bathinda Accident News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਗੰਦੇ ਨਾਲੇ ‘ਚ ਡਿੱਗਣ ਕਾਰਨ ਵਾਪਰੇ ਹਾਦਸੇ ‘ਤੇ ਦੁੱਖ ਜਤਾਇਆ ਹੈ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਉਨ੍ਹਾਂ ਨੇ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖਮੀ ਯਾਤਰੀਆਂ ਦੇ ਛੇਤੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਘਟਨਾ ਸਥਾਨ ‘ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਘਟਨਾ ਸਥਾਨ ‘ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਅਤੇ ਮੇਰੇ ਵੱਲੋਂ ਹਰ ਪਲ ਦੀ ਅਪਡੇਟ ਲਈ ਜਾ ਰਹੀ ਹੈ | ਜਿਕਰਯੋਗ ਹੈ ਕਿ ਇਸ ਹਾਦਸੇ ‘ਚ ਡਰਾਈਵਰ ਸਮੇਤ 8 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ 24 ਤੋਂ ਵੱਧ ਜਣੇ ਜ਼ਖਮੀ ਹਨ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ ਅਤੇ ਬੱਸ ਨਿੱਜੀ ਕੰਪਨੀ ਦੀ ਬੱਸ ਹੈ, ਜਿਸਦਾ ਨੰਬਰ (ਪੀਬੀ 11 ਡੀਬੀ-6631) ਹੈ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
Read More: ਦੇਸ਼ ਨੇ ਡਾ. ਮਨਮੋਹਨ ਸਿੰਘ ਦੇ ਰੂਪ ‘ਚ ਇਕ ਮਹਾਨ ਸਖ਼ਸ਼ੀਅਤ ਨੂੰ ਗੁਆ ਦਿੱਤਾ: ਕੁਲਤਾਰ ਸਿੰਘ ਸੰਧਵਾਂ