Dr. Manmohan Singh

ਡਾ. ਮਨਮੋਹਨ ਸਿੰਘ ਦਾ ਨਿਗਮ ਬੋਧ ਘਾਟ ‘ਤੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਚੰਡੀਗੜ੍ਹ, 28 ਦਸੰਬਰ 2024: Dr. Manmohan Singh Funeral: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨ ਨਾਲ ਨਿਗਮ ਬੋਧ ਘਾਟ ‘ਤੇ ਅੰਤਿਮ ਸਸਕਾਰ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 8 ਵਜੇ ਨਵੀਂ ਦਿੱਲੀ ਦੇ ਅਕਬਰ ਰੋਡ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਲਿਆਂਦਾ ਗਿਆ । ਇੱਥੇ ਆਮ ਲੋਕ ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਦਰਸ਼ਨ ਕੀਤੇ।

ਕਾਂਗਰਸ ਹੈੱਡਕੁਆਰਟਰ ਤੋਂ ਹੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਨਿਗਮ ਬੋਧ ਘਾਟ ਲਿਜਾਇਆ ਜਾ ਰਿਹਾ ਹੈ। ਕਾਂਗਰਸ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਭਾਰਤੀ ਰਾਜਨੀਤੀ ਦੀ ਅਜਿਹੀ ਸ਼ਖ਼ਸੀਅਤ ਸਨ ਜੋ ਬਹੁਤ ਘੱਟ ਬੋਲਦੇ ਸਨ,ਪਰ ਜਦੋਂ ਉਹ ਬੋਲੇ ਤਾਂ ਉਹ ਬਹੁਤ ਦ੍ਰਿੜਤਾ ਨਾਲ ਬੋਲੇ। ਹੁਣ ਉਹ ਸਖ਼ਸ਼ੀਅਤ ਸਦਾ ਲਈ ਖਾਮੋਸ਼ ਹੋ ਗਈ। ਡਾ. ਮਨਮੋਹਨ ਸਿੰਘ ਨੇ ਵੀਰਵਾਰ ਰਾਤ ਨੂੰ 92 ਸਾਲ ਦੀ ਉਮਰ ‘ਚ ਦਿੱਲੀ ਏਮਜ਼ ‘ਚ ਆਖਰੀ ਸਾਹ ਲਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਗਮ ਬੋਧ ਘਾਟ ਵੀ ਜਾਣਗੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ‘ਤੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਅਤੇ ਸੀਡੀਐਸ ਵੀ ਮੌਜੂਦ ਰਹਿਣਗੇ। ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਨਿਗਮ ਬੋਧ ਘਾਟ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Dr. Manmohan Singh) ਦੇ ਦਿਹਾਂਤ ‘ਤੇ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਕਿਹਾ ਕਿ ਇਹ ਆਧੁਨਿਕ ਭਾਰਤ ਦਾ ਸਭ ਤੋਂ ਵੱਡਾ ਘਾਟਾ ਹੈ। ਉਹ ਆਧੁਨਿਕ ਭਾਰਤ ਦੇ ਆਰਕੀਟੈਕਟ ਸਨ ਅਤੇ ਉਨ੍ਹਾਂ ਨੇ ਉਹ ਭਾਰਤ ਬਣਾਇਆ ਜੋ ਪੰਡਿਤ ਜਵਾਹਰ ਲਾਲ ਨਹਿਰੂ ਚਾਹੁੰਦੇ ਸਨ। ਮਨਮੋਹਨ ਸਿੰਘ ਹੀ ਸਨ ਜਿਨ੍ਹਾਂ ਨੇ ਭਾਰਤ ਨੂੰ 21ਵੀਂ ਸਦੀ ਦੇ ਉਸ ਰਾਹ ‘ਤੇ ਤੋਰਿਆ |

Read More: Dr. Manmohan Singh: ਦੇਸ਼ ਦਾ ਇਕਲੌਤਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਜਿਸਦੇ ਨੋਟਾਂ ‘ਤੇ ਵੀ ਦਸਤਖ਼ਤ

Scroll to Top