Punjab Weather: ਮੌਸਮ ਵਿਭਾਗ ਨੇ 17 ਜ਼ਿਲਿਆਂ ਲਈ ਧੁੰਦ ਦਾ ਅਲਰਟ ਕੀਤਾ ਜਾਰੀ

28 ਦਸੰਬਰ 2024: ਪੰਜਾਬ (punjab) ‘ਚ ਸ਼ੁੱਕਰਵਾਰ ਤੋਂ ਪੈ ਰਹੀ ਬਾਰਿਸ਼ (rain) ਕਾਰਨ ਸੂਬੇ ‘ਚ ਠੰਡ ਹੋਰ ਵਧ ਗਈ ਹੈ। ਮੌਸਮ ਵਿਭਾਗ (weather department) ਅਨੁਸਾਰ ਮੀਂਹ ਕਾਰਨ ਧੁੰਦ ਵਿੱਚ ਵਾਧਾ ਹੋਵੇਗਾ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਧੁੰਦ ਨਾਲ ਸਬੰਧਤ ਯੈਲੋ (yellow alert) ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦੱਸ ਦੇਈਏ ਕਿ ਕੁੱਝ ਥਾਵਾਂ ਤੇ ਅੱਜ ਵੀ ਸਵੇਰ ਤੋਂ ਹੀ ਬਾਰਿਸ਼ (rain) ਲਗਾਤਾਰ ਹੋ ਰਹੀ ਹੈ|

ਦੱਸ ਦੇਈਏ ਕਿ ਇਸ ਬਾਰਿਸ਼ ਕਾਰਨ ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ ਤੇ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ। ਹੁਣ ਨਵੇਂ ਸਾਲ ਤੋਂ ਪਹਿਲਾਂ ਸਰਦੀ ਨੇ ਅਚਾਨਕ ਜ਼ੋਰ ਫੜ ਲਿਆ ਹੈ ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਵੇਗਾ।

ਮੌਸਮ ਵਿਭਾਗ ਨੇ ਚੰਡੀਗੜ੍ਹ, ਜਲੰਧਰ, ਲੁਧਿਆਣਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੋਂ ਇਲਾਵਾ ਪੰਜਾਬ ਦੇ 17 ਜ਼ਿਲਿਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। , ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ ਡਰਾਈਵਰਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ।

ਮੀਂਹ ਕਾਰਨ ਪ੍ਰਦੂਸ਼ਣ ਦੇ ਪੱਧਰ ‘ਚ ਕੁਝ ਸੁਧਾਰ ਹੋਇਆ ਹੈ। ਬੀਤੇ ਦਿਨ ਏਅਰ ਕੁਆਲਿਟੀ ਇੰਡੈਕਸ 285 ਨੂੰ ਪਾਰ ਕਰ ਗਿਆ ਸੀ, ਜਿਸ ‘ਚ ਅੱਜ 100 ਤੋਂ ਜ਼ਿਆਦਾ ਅੰਕਾਂ ਦਾ ਸੁਧਾਰ ਦੇਖਣ ਨੂੰ ਮਿਲਿਆ।

READ MORE: Punjab Weather: ਮੌਸਮ ਨੇ ਮੁੜ ਬਦਲੀ ਕਰਵਟ, ਕਈ ਥਾਵਾਂ ‘ਤੇ ਹਲਕੀ ਤੇ ਕਈ ਥਾਵਾਂ ਤੇ ਤੇਜ਼ ਹੋ ਰਹੀ ਬਾਰਿਸ਼

Scroll to Top