*ਮਾਨ ਸਰਕਾਰ ਨੇ 1548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੀ*
*ਪੰਜਾਬ ਦੀਆਂ ਬੀਬੀਆਂ ਨੂੰ 32.46 ਕਰੋੜ ਤੋਂ ਵੱਧ ਯਾਤਰਾਵਾਂ ਦਾ ਮਿਲਿਆ ਲਾਭ*
29 ਦਸੰਬਰ 2024: ਮੁੱਖ ਮੰਤਰੀ ਭਗਵੰਤ (bhagwant maan) ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਬੀਬੀਆਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਨਿਰਵਿਘਨ ਜਾਰੀ ਹੈ | ਪੰਜਾਬ ਸਰਕਾਰ (punjab goverment) ਦੀ ਕ੍ਰਾਂਤੀਕਾਰੀ ਪਹਿਲ ਮੁਫ਼ਤ ਬੱਸ ਸਫ਼ਰ ਸਹੂਲਤ ਦਾ ਕਰੋੜਾਂ ਬੀਬੀਆਂ ਨੂੰ ਲਾਭ ਮਿਲਿਆ ਹੈ | ਇਸ ਨਾਲ ਨੌਕਰੀਆਂ ਜਾਂ ਫਿਰ ਪੜ੍ਹਨ ਵਾਲੀਆਂ ਕੁੜੀਆਂ ਨੂੰ ਵੀ ਬਿਨਾਂ ਕਿਰਾਏ ਦੇ ਸਫ਼ਰ ਕਰਨ ਦੀ ਸਹੂਲਤ ਮਿਲ ਰਹੀ ਹੈ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ‘ਚ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਹੁਣ ਵੀ ਨਿਰਵਿਘਨ ਜਾਰੀ ਹੈ |
ਪੰਜਾਬ ਦੀਆਂ ਬੀਬੀਆਂ ਦੇ ਸਸ਼ਕਤੀਕਰਨ ਦੀ ਦਿਸ਼ਾ ਵੱਲ ਪੰਜਾਬ ਸਰਕਾਰ ਦਾ ਇਹ ਅਹਿਮ ਕਦਮ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਬੱਸਾਂ ‘ਚ ਬੀਬੀਆਂ ਦੇ ਮੁਫ਼ਤ ਸਫ਼ਰ ਲਈ 1,548.25 ਕਰੋੜ ਰੁਪਏ ਖਰਚ ਕੀਤੇ ਹਨ |
ਇਹ ਸਹੂਲਤ ਪੰਜਾਬ ਦੀਆਂ ਸਰਕਾਰੀ ਬੱਸਾਂ (goverment buses) ਜਿਵੇਂ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ PRTC ‘ਚ ਮਿਲ ਰਹੀਆਂ ਹਨ | ਪੰਜਾਬ ਸਰਕਾਰ ਨੇ ਇਸ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 32.46 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਹੈ |
ਪੰਜਾਬ ਸਰਕਾਰ ਨੇ ਬੀਬੀਆਂ ਦੇ ਮੁਫ਼ਤ ਸਫ਼ਰ ਸਹੂਲਤ ਲਈ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੀਤੇ ਹਨ, ਜਿਸ ‘ਚ ਬੀਬੀਆਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਮਿਲਿਆ | ਮੌਜੂਦਾ ਵਿੱਤੀ ਸਾਲ ਦੌਰਾਨ 15 ਜੁਲਾਈ 2024 ਤੱਕ 188.98 ਕਰੋੜ ਰੁਪਏ ਨਾਲ ਬੀਬੀਆਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।
ਇਹ ਬੀਬੀਆਂ ਨੂੰ ਮੁਫ਼ਤ ਸਫ਼ਰ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਪੰਜਾਬ ਸਰਕਾਰ ਦੀ ਮੁਫ਼ਤ ਯਾਤਰਾ ਸਕੀਮ ਸੂਬੇ ਦੀ ਹਰ ਬੀਬੀ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ।
read more: Punjab Goverment: ਘਰ ਬੈਠੇ ਹੀ ਹੁਣ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ