ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਜਾਣਕਾਰੀ, 24 ਘੰਟੇ ਲਈ ਖੁੱਲ੍ਹਾ ਰਹੇਗਾ ਮੰਦਿਰ

30 ਦਸੰਬਰ 2024: ਨਵੇਂ ਸਾਲ ‘ਤੇ ਚਿੰਤਪੁਰਨੀ (Chintpurni) ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਆਈ ਹੈ। ਜਾਵੜੀ ਅਨੁਸਾਰ ਇਸ ਸਾਲ ਵੀ 31 ਦਸੰਬਰ ਅਤੇ 1 ਜਨਵਰੀ ਨੂੰ ਧਾਰਮਿਕ ਸਥਾਨ ਚਿੰਤਪੁਰਨੀ ਵਿਖੇ ਨਵੇਂ ਸਾਲ ਮੌਕੇ ਮਾਂ (Maa Chintpurni)ਚਿੰਤਪੁਰਨੀ ਦਾ ਮੇਲਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰ ਸ਼ਰਧਾਲੂਆਂ ਲਈ 24 ਘੰਟੇ ਖੁੱਲ੍ਹਾ ਰਹੇਗਾ।

ਇਸ ਮੌਕੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਮੰਦਰ ਟਰੱਸਟ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੇਂ ਸਾਲ ਦੇ ਮੇਲੇ ਦੇ ਸਬੰਧ ਵਿੱਚ ਮੰਦਰ ਦੇ ਸਹਿ-ਕਮਿਸ਼ਨਰ ਅਤੇ ਐਸ.ਡੀ.ਐਮ. ਸਚਿਨ ਸ਼ਰਮਾ ਨੇ ਦੱਸਿਆ ਕਿ ਮੰਦਰ ਵਿੱਚ ਸੁਰੱਖਿਆ ਅਤੇ ਲਾਈਨ ਦੇ ਪ੍ਰਬੰਧ ਕਰਨ ਲਈ ਐਸ.ਪੀ. ਨੂੰ ਵਾਧੂ 50 ਸੁਰੱਖਿਆ (security) ਬਲ ਭੇਜਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬੀ.ਐਮ.ਓ. ਅੰਬ ਦੀ ਪ੍ਰਧਾਨਗੀ ਹੇਠ ਮੈਡੀਕਲ ਕੈਂਪ 24 ਘੰਟੇ ਲਗਾਇਆ ਜਾਵੇਗਾ। ਇਸ ਸਬੰਧੀ ਵਿਭਾਗ ਨੇ ਤਿਆਰੀਆਂ ਕਰ ਲਈਆਂ ਹਨ।

ਮੰਦਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਸ਼ਾਦ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬਜ਼ੁਰਗਾਂ ਅਤੇ ਅਪਾਹਜਾਂ ਲਈ ਆਸਾਨ ਦਰਸ਼ਨ ਪ੍ਰਣਾਲੀ ਜਾਰੀ ਰਹੇਗੀ। ਮੰਦਿਰ ਦੀ ਸਫ਼ਾਈ ਨੂੰ ਮੁੱਖ ਰੱਖਦਿਆਂ ਰਾਤ 11 ਤੋਂ 12 ਵਜੇ ਤੱਕ 1 ਘੰਟੇ ਲਈ ਮੰਦਰ ਬੰਦ ਰਹੇਗਾ, ਬਾਕੀ 24 ਘੰਟੇ ਮੰਦਰ ਸ਼ਰਧਾਲੂਆਂ ਲਈ ਖੁੱਲ੍ਹਾ ਰਹੇਗਾ |

read more: ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

Scroll to Top