New Year 2025

New Year 2025: ਨਵੇਂ ਸਾਲ ਮੱਦੇਨਜ਼ਰ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਰੱਦ, ਪੁਲਿਸ ਨੇ ਲਾਏ ਨਾਕੇ

ਚੰਡੀਗੜ੍ਹ, 31 ਦਸੰਬਰ 2024: New Year 2025 Celebration: ਪੰਜਾਬ ‘ਚ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਲੋਕ ਕਾਫ਼ੀ ਉਤਸ਼ਾਹਿਤ ਹਨ | ਲੋਕ ਵੱਲੋਂ ਨਵੇਂ ਸਾਲ ਦੇ ਜਸ਼ਨ ਲਈ ਪਲਾਨ ਬਣਾ ਰਹੇ ਹਨ | ਇਸ ਦੌਰਾਨ ਸਿਟੀ ਬਿਊਟੀਫੁੱਲ ਕਹੀ ਜਾਂਦੀ ਚੰਡੀਗੜ੍ਹ ‘ਚ 2025 ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ‘ਚ ਪੁਖਤਾ ਪ੍ਰਬੰਧ ਕੀਤੇ ਹਨ। ਦੂਜੇ ਪਾਸੇ ਚੰਡੀਗੜ੍ਹ ‘ਚ ਨਵੇਂ ਸਾਲ ਮੌਕੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਨੇ ਨਵੇਂ ਸਾਲ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਵੇਂ ਸਾਲ ਦੀ ਤਿਆਰੀ ਵਜੋਂ ਚੰਡੀਗੜ੍ਹ ਅਤੇ ਮੋਹਾਲੀ ‘ਚ 50 ਨਾਕੇ ਲਗਾਏ ਜਾਣਗੇ ਅਤੇ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ |

ਪੁਲਿਸ ਵੱਲੋਂ ਚੰਡੀਗੜ੍ਹ ‘ਚ ਵੱਖ-ਵੱਖ ਥਾਵਾਂ ’ਤੇ 36 ਨਾਕੇ ਲਾਏ ਜਾ ਰਹੇ ਹਨ। ਸਾਰੀਆਂ ਚੌਕੀਆਂ ‘ਤੇ ਕੁੱਲ 300 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਾਰੀਆਂ ਨਾਕਿਆਂ ‘ਤੇ ਮਹਿਲਾ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਫੜਨ ਲਈ 10 ਪੁਲਿਸ ਸਟੇਸ਼ਨਾਂ ‘ਤੇ ਅਲਕੋ ਸੈਂਸਰ ਵਾਲੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

Read More: ਪੰਜਾਬ ਸਰਕਾਰ ਦੀ ਬੀਬੀਆਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਦੀ ਕ੍ਰਾਂਤੀਕਾਰੀ ਪਹਿਲ

Scroll to Top