New Year 2025

New Year 2025: ਨਵੇਂ ਸਾਲ ‘ਤੇ ਪੰਜਾਬ ‘ਚ ਦਿਲਜੀਤ ਦੁਸਾਂਝ ਤੇ ਸਤਿੰਦਰ ਸਰਤਾਜ ਦਾ ਲਾਈਵ ਕੰਸਰਟ

ਚੰਡੀਗੜ੍ਹ, 31 ਦਸੰਬਰ 2024: New Year 2025: ਨਵੇਂ ਸਾਲ ‘ਤੇ ਆਗਮਨ ‘ਤੇ ਅੱਜ ਰਾਤ ਪੰਜਾਬ ਭਰ ਅਤੇ ਚੰਡੀਗੜ੍ਹ ਸਮੇਤ ਦੇਸ਼ ਭਰ ‘ਚ ਜਸ਼ਨ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਲੁਧਿਆਣਾ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ (Diljit Dusanjh) ਅਤੇ ਚੰਡੀਗੜ੍ਹ ‘ਚ ਸੂਫੀ ਗਾਇਕ ਸਤਿੰਦਰ ਸਰਤਾਜ (Satinder Sartaj) ਲਾਈਵ ਸ਼ੋਅ ਕਰਨ ਜਾ ਰਹੇ ਹਨ |

ਪੰਜਾਬੀ ਗਾਇਕ ਦਿਲਜੀਤ ਦੁਸਾਂਝ (Diljit Dusanjh) ਨਵੇਂ ਸਾਲ ‘ਤੇ ਲਾਈਵ ਕੰਸਰਟ ਕਰਨ ਲਈ ਲੁਧਿਆਣਾ ਆ ਰਹੇ ਹਨ। ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ‘ਦਿਲ ਲੁਮਿਨਾਟੀ ਟੂਰ’ ਦਾ ਆਖ਼ਰੀ ਕੰਸਰਟ ਕਰਨਗੇ। ਇਸਦੇ ਮੱਦੇਨਜ਼ਰ ਪੁਲਿਸ ਨੇ ਕਰੀਬ 3.5 ਹਜ਼ਾਰ ਪੁਲਿਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਹਨ। ਦਿਲਜੀਤ ਦੁਸਾਂਝ ਦੇ ਇਸ ਕੰਸਰਟ ‘ਚ ਕਰੀਬ 50 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਹੈ।

ਇਸ ਪ੍ਰੋਗਰਾਮ ਦੀਆਂ ਤਿਆਰੀਆਂ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀਆਂ ਹਨ, ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟਰੈਫਿਕ ਯੋਜਨਾ ਬਣਾਈ ਗਈ ਹੈ, ਤਾਂ ਜੋ ਜਾਮ ਤੋਂ ਬਚਿਆ ਜਾ ਸਕੇ। ਪੁਲਿਸ ਨੇ ਦਿਲਜੀਤ ਦੁਸਾਂਝ ਦੇ ਸ਼ੋਅ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ। ਪੁਲਿਸ ਨੇ ਕਰੀਬ 14 ਹਜ਼ਾਰ ਵਾਹਨਾਂ ਦੀ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ। ਇਹ ਵਾਹਨ ਸ਼ਹਿਰ ‘ਚ 19 ਥਾਵਾਂ ’ਤੇ ਪਾਰਕ ਕੀਤੇ ਜਾਣਗੇ।

ਦੂਜੇ ਪਾਸੇ ਸੂਫੀ ਗਾਇਕ ਸਤਿੰਦਰ ਸਰਤਾਜ (Satinder Sartaj) ਚੰਡੀਗੜ੍ਹ ‘ਚ ਲਾਈਵ ਸ਼ੋਅ ਕਰਨਗੇ। ਉਨ੍ਹਾਂ ਦਾ ਪ੍ਰੋਗਰਾਮ ਓਮੈਕਸ ਨਿਊ ਚੰਡੀਗੜ੍ਹ ਵਿਖੇ ਰਾਤ 9 ਵਜੇ ਸ਼ੁਰੂ ਹੋਵੇਗਾ। ਸ਼ੋਅ ‘ਚ ਕਰੀਬ 40 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਹੈ। ਥਾਣਾ ਮੁੱਲਾਂਪੁਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ । ਜਿਕਰਯੋਗ ਹੈ ਕਿ ਹਾਲ ਹੀ ‘ਚ ਕਰਨ ਔਜਲਾ, ਦਿਲਜੀਤ ਦੋਸਾਂਝ ਅਤੇ ਏਪੀ ਢਿੱਲੋਂ ਨੇ ਚੰਡੀਗੜ੍ਹ ‘ਚ ਲਾਈਵ ਕੰਸਰਟ ਕੀਤਾ ਸੀ । ਸਾਰੇ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ ਸਨ।

Read More: Year Ender 2024: ਮਨੂ ਭਾਕਰ ਸਮੇਤ ਇਨ੍ਹਾਂ 6 ਖਿਡਾਰੀਆਂ ਨੇ ਪੈਰਿਸ ਓਲੰਪਿਕ ‘ਚ ਚਮਕਾਇਆ ਭਾਰਤ ਦਾ ਨਾਮ

Scroll to Top