Online NRI Milni

NRI Milni: ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰੇ ਲਈ ਕੱਲ੍ਹ ਹੋਵੇਗੀ ‘ਆਨਲਾਈਨ NRI ਮਿਲਣੀ’

ਚੰਡੀਗੜ੍ਹ, 2 ਜਨਵਰੀ 2025: Online NRI Milni: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੂਜੀ “ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ” ਭਲਕੇ ਯਾਨੀ 3 ਜਨਵਰੀ 2024 ਨੂੰ ਸਵੇਰੇ 11:00 ਵਜੇ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦੇਸ਼ੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਉਨ੍ਹਾਂ ਦਾ ਛੇਤੀ ਹੱਲ ਕਰਨਾ ਹੈ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਛੇਤੀ ਅਤੇ ਸਰਲ ਤਰੀਕੇ ਨਾਲ ਹੱਲ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ, ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਛੇਤੀ ਅਤੇ ਸਾਰਥਕ ਢੰਗ ਨਾਲ ਹੱਲ ਕੀਤਾ ਜਾ ਸਕੇ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਗੈਰ-ਪ੍ਰਵਾਸੀ ਪੰਜਾਬੀ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪ੍ਰਵਾਸੀ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈ-ਮੇਲ ਆਈ.ਡੀ: nriminister2023@gmail.com ‘ਤੇ ਵੀ ਭੇਜ ਸਕਦੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀਆਂ ਨੂੰ “ਆਨਲਾਈਨ ਐਨ.ਆਰ.ਆਈ ਮਿਲਣੀ” (Online NRI Milni) ‘ਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।

Read More: Child Begging: ਪੰਜਾਬ ‘ਚ 261 ਭੀਖ ਮੰਗਣ ਵਾਲੇ ਬੱਚਿਆਂ ਦਾ ਰੈਸਕਿਊ, ਭੀਖ ਮੰਗਵਾਉਣ ਵਾਲੇ ਨੂੰ ਮਿਲੇਗੀ ਸਖ਼ਤ ਸ਼ਜਾ

Scroll to Top