ਚੰਡੀਗੜ੍ਹ, 06 ਜਨਵਰੀ 2025: Delhi Assembly Elections 2025: ਦਿੱਲੀ ‘ਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਸਬੰਧੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਇੱਕ ਕਰੋੜ 55 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਚੋਣ ਕਮਿਸ਼ਨ ਮੁਤਾਬਕ ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਦੀ ਅੰਤਿਮ ਵੋਟਰ ਸੂਚੀ ਵਿੱਚ ਕੁੱਲ 1,55,24,858 ਵੋਟਰ ਹਨ। ਜਿਸ ‘ਚ 83 ਲੱਖ ਪੁਰਸ਼ ਅਤੇ 71 ਲੱਖ ਬੀਬੀਆਂ ਵੋਟਰ ਸ਼ਾਮਲ ਹਨ। ਅੰਤਿਮ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ ਛੇਤੀ ਹੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੀ ਤਾਰੀਖ਼ 6 ਤੋਂ 10 ਜਨਵਰੀ ਦਰਮਿਆਨ ਐਲਾਨੀ ਜਾ ਸਕਦੀ ਹੈ। ਹਾਲਾਂਕਿ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਅਜੇ ਤੱਕ ਤਾਰੀਖ਼ਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ |
ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਤੱਕ ਹੈ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਦੇ ਗਠਨ ਲਈ ਚੋਣਾਂ ਹੋਣੀਆਂ ਹਨ। ਇਸ ਦੇ ਲਈ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ‘ਚ ਹੋਈਆਂ ਸਨ, ਜਿਸ ‘ਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਅਤੇ 70 ‘ਚੋਂ 62 ਸੀਟਾਂ ਜਿੱਤੀਆਂ ਸਨ, ਜਦਕਿ ਕਾਂਗਰਸ ਦਾ ਇੱਕ ਵੀ ਸੀਟ ਹਾਸਲ ਨਹੀਂ ਕਰ ਸਕੀ ਸੀ |
Read More: HMPV Virus: ਕੀ ਹੈ HMPV ਵਾਇਰਸ, ਜਾਣੋ ਇਸਦੇ ਫੈਲਣ ਦੇ ਲੱਛਣ ਤੇ ਸਾਵਧਾਨੀਆਂ