Punjab Holiday

Punjab Holiday: ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

ਚੰਡੀਗੜ੍ਹ, 6 ਜਨਵਰੀ 2025: Punjab Holiday: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਰਹੇਗੀ। ਇਹ ਛੁੱਟੀ ਕੇਵਲ ਸ੍ਰੀ ਮੁਕਤਸਰ ਸਾਹਿਬ ‘ਚ ਹੀ ਲਾਗੂ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਹੈ।

Read More: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਭਗਵੰਤ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ

Scroll to Top