giani raghbir singh

Amritsar: ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕਰੇਗਾ ਮੁਲਾਕਾਤ

7 ਜਨਵਰੀ 2025: ਸ਼੍ਰੋਮਣੀ (Shiromani Akali Dal) ਅਕਾਲੀ ਦਲ ਦਾ ਵਫ਼ਦ 8 ਜਨਵਰੀ ਨੂੰ ਯਾਨੀ ਕਿ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar Giani Raghbir Singh of Sri Akal Takht Sahib) ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ| ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਗਿਆਨੀ (Giani Raghbir Singh) ਰਘਬੀਰ ਸਿੰਘ ਦੀ ਰਿਹਾਇਸ਼ ਉੱਤੇ ਹੋ ਸਕਦੀ ਹੈ।

ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫਿਆ ਨੂੰ ਲੈ ਕੇ ਲਗਾਤਾਰ ਉੱਠ ਰਹੇ ਵਿਵਾਦਾਂ ਤੇ ਚਰਚਾ ਹੋ ਸਕਦੀ ਹੈ।

ਪਿਛਲੇ ਦਿਨੀਂ ਜਥੇਦਾਰ ਵੱਲੋਂ ਦੋ ਤਾਰੀਕ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਫੈਸਲੇ ਦੀ ਪਾਲਣ ਕਰਨ ਦੀ ਹਦਾਇਤ ਦਿੱਤੀ ਸੀ। ਹੁਣ ਇਹ ਸਭ ਕੁਝ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।

read more: ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੁਖਬੀਰ ਬਾਦਲ ਨੇ ਫੈਸਲਾ ਲੈਣ ਲਈ ਮੁੜ ਕੀਤੀ ਅਪੀਲ

Scroll to Top