8 ਜਨਵਰੀ 2025: (America) ਅਮਰੀਕਾ ਦੇ ਲਾਸ (Los Angeles) ਏਂਜਲਸ ਦੇ ਜੰਗਲ ਵਿੱਚ ਭਿਆਨਕ ਅੱਗ ਲੱਗ ਗਈ ਹੈ,ਦੱਸ ਦੇਈਏ ਕਿ ਭਿਆਨਕ ਅੱਗ (fire) ਨੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਅੱਗ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਕਾਰਨ ਸਥਾਨਕ ਲੋਕ ਅਤੇ ਪ੍ਰਸ਼ਾਸਨ ਦੋਵੇਂ ਹੀ ਚਿੰਤਤ ਹਨ।
ਸੁਰੱਖਿਅਤ ਰਹਿਣ ਲਈ, ਪ੍ਰਸ਼ਾਸਨ ਅਤੇ ਪੁਲਿਸ (police) ਨੇ ਲਗਭਗ 30,000 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ ‘ਤੇ ਸ਼ਿਫਟ (shift) ਕੀਤਾ ਹੈ ਕਿਉਂਕਿ ਉਨ੍ਹਾਂ ਦੇ ਘਰਾਂ ਨੂੰ ਅੱਗ ਲੱਗਣ ਦਾ ਖਤਰਾ ਹੈ।
ਅਮਰੀਕਾ (america) ਦੀ ਬਿਡੇਨ (bidden goverment) ਸਰਕਾਰ ਨੇ ਇਸ ਖਤਰਨਾਕ ਅੱਗ (fire) ਨੂੰ ਜਲਦੀ ਤੋਂ ਜਲਦੀ ਬੁਝਾਉਣ ਦੇ ਆਦੇਸ਼ ਦਿੱਤੇ ਹਨ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ ਤਾਂ ਜੋ ਹੋਰ ਜਾਨ-ਮਾਲ ਦਾ ਨੁਕਸਾਨ ਨਾ ਹੋਵੇ। ਅੱਗ ਨਾਲ ਪ੍ਰਭਾਵਿਤ ਇਲਾਕਿਆਂ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਅੱਗ ਤੋਂ ਬਚਣ ਲਈ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।
ਫਿਲਹਾਲ ਅੱਗ ਲੱਗਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦੀ ਪੂਰੀ ਜਾਣਕਾਰੀ ਨਹੀਂ ਮਿਲੀ ਹੈ ਪਰ ਪ੍ਰਸ਼ਾਸਨ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
read more: US: ਅਮਰੀਕਾ ‘ਚ ਹੋਇਆ ਤੀਜਾ ਵੱਡਾ ਹ.ਮ.ਲਾ, ਤਾਬੜਤੋੜ ਹੋਈ ਫਾ.ਈ.ਰਿੰ.ਗ