Investment In Punjab

Chandigarh: ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ, ਜਾਣੋ ਵੇਰਵਾ

8 ਜਨਵਰੀ 2025: ਆਮ ਲੋਕਾਂ ਨੂੰ ਸੁਰੱਖਿਅਤ (safe environment) ਮਾਹੌਲ ਪ੍ਰਦਾਨ ਕਰਨਾ ਕਿਸੇ ਵੀ ਸਰਕਾਰ (sarkar) ਦਾ ਮੁੱਢਲਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ (bhagwant singh maan) ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ (sarkar) ਸਰਕਾਰ ਪਹਿਲੇ ਦਿਨ ਤੋਂ ਹੀ ਇਸ ਦਿਸ਼ਾ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਾਣਯੋਗ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰ ਨੇ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ. (CCTV CAMERA) ਕੈਮਰੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ (punjab goverment) ਸਰਕਾਰ ਨੇ ਸੂਬੇ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਜਨਤਕ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਹਨ। ਕੈਮਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਲਈ ਸਰਕਾਰ ਵੱਲੋਂ ਹੁਣ ਤੱਕ 19 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਸਰਕਾਰ ਇਸ ਯੋਜਨਾ ਤਹਿਤ ਸਰਹੱਦੀ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਹੁਣ ਤੱਕ ਸਰਹੱਦੀ ਖੇਤਰ ਵਿੱਚ 585 ਥਾਵਾਂ ’ਤੇ 2127 ਕੈਮਰੇ ਲਾਏ ਜਾ ਚੁੱਕੇ ਹਨ। ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਇਨ੍ਹਾਂ ਕੈਮਰਿਆਂ ਰਾਹੀਂ ਨਾ ਸਿਰਫ਼ ਮੁਲਜ਼ਮਾਂ ‘ਤੇ ਤਿੱਖੀ ਨਜ਼ਰ ਰੱਖ ਕੇ ਕਿਸੇ ਵੀ ਘਟਨਾ ਨੂੰ ਸਮੇਂ ਸਿਰ ਟਰੇਸ (trace) ਕੀਤਾ ਜਾ ਸਕੇਗਾ, ਸਗੋਂ ਪੁਲਿਸ ਅਹਿਮ ਥਾਵਾਂ ‘ਤੇ ਲਗਾਏ ਗਏ ਕੈਮਰਿਆਂ ਰਾਹੀਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਵੀ ਤਿੱਖੀ ਨਜ਼ਰ ਰੱਖ ਸਕੇਗੀ। ਸਮੇਂ ਸਿਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੀ ਯਤਨ ਕੀਤੇ ਜਾਣਗੇ, ਇਸ ਲਈ ਸਰਕਾਰ (goverment) ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ, ਜਿੱਥੇ ਇੱਕ ਵੱਖਰੀ ਟੀਮ ਇਨ੍ਹਾਂ ਕੈਮਰਿਆਂ ਰਾਹੀਂ ਹਰ ਥਾਂ ‘ਤੇ ਨਜ਼ਰ ਰੱਖੇਗੀ। ਇਹ ਉਪਰਾਲਾ ਸੂਬੇ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਕਾਫੀ ਕਾਰਗਰ ਸਾਬਤ ਹੋਵੇਗਾ।

read more: ਟਰਾਂਸਪੋਰਟ ਵਿਭਾਗ ਚੁੱਕਣ ਜਾ ਰਿਹਾ ਵੱਡਾ ਕਦਮ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

Scroll to Top