11 ਜਨਵਰੀ 2205: ਪੰਜਾਬ ਵਿੱਚ ਕੜਾਕੇ ਦੀ ਠੰਢ (winter) ਦੇ ਵਿਚਕਾਰ, ਲੋਕਾਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਮੌਸਮ (Meteorological Department) ਵਿਭਾਗ ਨੇ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ (Meteorological Department) ਵਿਭਾਗ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ – ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਮੋਗਾ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ, 12 ਅਤੇ 13 ਜਨਵਰੀ ਨੂੰ ਰਾਜ ਵਿੱਚ ਸੰਘਣੀ (dence fog) ਧੁੰਦ ਲਈ ਇੱਕ ਸੰਤਰੀ ਅਲਰਟ (alert) ਜਾਰੀ ਕੀਤਾ ਗਿਆ ਹੈ।
ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਦੌਰਾਨ, ਡਰਾਈਵਰਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
read more: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ