ਚੰਡੀਗੜ੍ਹ 11 ਜਨਵਰੀ 2022: ਪੰਜਾਬ ‘ਚ 14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਂਣਾ ਤੋਂ ਪਹਿਲਾ ਹੀ ਦਲ ਬਦਲ ਦੀ ਦੌੜ ਲਗੀ ਹੋਈ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਲੁਧਿਆਣਾ (Ludhiana) ਤੋਂ ਅਕਾਲੀ ਦਲ (Akali Dal) ਤੇ ਕਾਂਗਰਸ (Congress) ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਹੈ। ਉਹ ਆਪਣੇ ਤਨ, ਮਨ, ਧਨ ਅਤੇ ਖੂਨ ਪਸੀਨੇ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ। ਕੁਝ ਕਾਰਨਾਂ ਕਰਕੇ ਅੱਜ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਕਾਰਨਾਂ ਦਾ ਖੁਲਾਸਾ ਕਰਨਗੇ। ਇਸ ਦੇ ਨਾਲ ਹੀ ਉਹ ਸਮਾਜ ਪ੍ਰਤੀ ਆਪਣੀ ਸੇਵਾ ਹਮੇਸ਼ਾ ਜਾਰੀ ਰੱਖਣਗੇ। ਅਸਤੀਫਾ ਦੇਣ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਹ ਭਾਜਪਾ (BJP) ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ (BJP) ‘ਚ ਸ਼ਾਮਲ ਹੋ ਗਏ ਹਨ।
October 6, 2024 12:20 am